ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ
ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ
ਸ਼ਹਿਰੀ ਦਫ਼ਤਰ ਵਿੱਚ ਸੀਨੀਅਰ ਆਗੂਆਂ ਦੀ ਮੀਟਿੰਗ
ਅੰਮਿ੍ਤਸਰ- ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਪ੍ਰਧਾਨ ਸ਼੍ਰੀ ਅਸ਼ਵਨੀ ਪੱਪੂ ਦੀ ਅਗਵਾਈ ਹੇਠ ਕਾਂਗਰਸ ਭਵਨ ਹਾਲ ਬਜ਼ਾਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਸਮੂਹ ਕਾਂਗਰਸੀ ਆਗੂਆਂ ਨੇ ਇੱਕਜੁੱਟ ਹੋ ਕੇ ਵਰਕਰਾਂ ਨੂੰ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਡਿਪਟੀ ਸੀ.ਐਮ. ਸ਼੍ਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸ਼੍ਰੀ ਇੰਦਰਬੀਰ ਸਿੰਘ ਬੁਲਾਰੇ, ਸਾਬਕਾ ਚੇਅਰਮੈਨ ਸ਼੍ਰੀਮਤੀ ਮਮਤਾ ਦੱਤਾ, ਇੰਟਕ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਸ਼ਰਮਾ, ਸ਼੍ਰੀ ਬੱਬੀ ਪਹਿਲਵਾਨ, ਕੌਂਸਲਰ ਸ਼੍ਰੀ ਵਿਕਾਸ ਸੋਨੀ, ਕੌਂਸਲਰ ਸ਼੍ਰੀ ਸੰਦੀਪ ਰਿੰਕਾ, ਕੌਂਸਲਰ ਸ਼੍ਰੀ. ਸਤੀਸ਼ ਕੁਮਾਰ ਬੱਲੂ, ਕੌਂਸਲਰ ਸ੍ਰੀ ਅਸ਼ਵਨੀ ਕੁਮਾਰ ਨਵੀ ਭਗਤ, ਕੌਂਸਲਰ ਸ੍ਰੀ ਅਸ਼ੋਕ ਚੌਧਰੀ, ਕੌਂਸਲਰ ਸ੍ਰੀ ਮਿੱਠੂ ਮਦਾਨ, ਕੌਂਸਲਰ ਸ੍ਰੀ ਬਲਦੇਵ ਸਿੰਘ, ਕੌਂਸਲਰ ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਨਰਿੰਦਰਪਾਲ ਸਿੰਘ ਸੰਧੂ ਅਤੇ ਹੋਰ ਕਾਂਗਰਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਸਮੇਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ | ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਨਤੀਜੇ 4 ਜੂਨ ਨੂੰ ਆਉਣਗੇ ਪਰ ਨਤੀਜੇ ਕਾਂਗਰਸ ਦੇ ਹੱਕ ਵਿੱਚ ਆਉਣ ਲਈ ਸਾਰੇ ਕਾਂਗਰਸੀ ਆਗੂਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ਼੍ਰੀ ਗੁਰਜੀਤ ਔਜਲਾ ਜੀ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ ਅਤੇ ਉਹਨਾਂ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਹੋਰਨਾਂ ਨੂੰ ਵੀ ਸ਼੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨ।
ਸ੍ਰੀ ਔਜਲਾ ਨੇ ਆਏ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਇਸ ਦੇਸ਼ ਨੂੰ ਭਾਜਪਾ ਤੋਂ ਮੁਕਤ ਕਰਕੇ ਮੁੜ ਆਜ਼ਾਦ ਕਰਵਾਇਆ ਜਾਵੇ। ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ ਨਸਲੀ ਵਿਤਕਰਾ ਵਧਿਆ ਹੈ ਜੋ ਸਾਡੇ ਲੋਕਤੰਤਰੀ ਦੇਸ਼ ਲਈ ਘਾਤਕ ਹੈ। ਉਨ੍ਹਾਂ ਇਸ ਵਾਰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਦੇਸ਼ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ।