ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ
ਕਿਹਾ, ਜੇਕਰ ਕੋਈ ਵੀ ਸ਼ਹਿਰ ਵਾਸੀ ਸੀਵਰੇਜ ਦੀ ਸਾਫ ਸਫਾਈ ਸਬੰਧੀ ਕੋਈ ਮੁਸ਼ਕਲ ਲੈ ਕੇ ਆਉਂਦਾ ਹੈ ਤਾਂ ਪਹਿਲ ਦੇ ਆਧਾਰ ਤੇ ਕੀਤੀ ਜਾਵੇ ਹੱਲ
ਕਿਸੇ ਵੀ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਫਾਜ਼ਿਲਕਾ 28 ਜੂਨ 2024….
ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ ਫਾਜ਼ਿਲਕਾ ਸਹਿਰ ਦਾ ਸਾਰੇ ਸੀਵਰੇਜ ਦੀ ਸਫਾਈ ਕੀਤੀ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਧਾਇਕ ਨੇ ਅੱਗੇ ਕਿਹਾ ਕਿ ਨਗਰ ਕੌਂਸਲ ਵਿਖੇ ਜੇਕਰ ਕੋਈ ਫਾਜ਼ਿਲਕਾ ਸ਼ਹਿਰ ਵਾਸੀ ਆਪਣੀ ਮੁਸ਼ਕਲ ਲੈ ਆਉਣ ਉਸਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਫਾਜ਼ਲਕਾ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਬਲਾਕੇਜ ਸਬੰਧੀ ਕੋਈ ਵੀ ਖੱਜਲ ਖੁਆਈ ਪੇਸ਼ ਨਾ ਆਵੇ, ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲੋਕਾਂ ਦੇ ਹਰ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ ਤੇ ਇੱਕ ਛੱਤ ਹੇਠਾਂ ਹੀ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।