ਵਿਧਾਇਕ ਫਾਜ਼ਿਲਕਾ ਨੇ ਪਿੰਡ ਨੂਰਸ਼ਾਹ ਵਿਖੇ 12 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪੱਕੀਆਂ ਗਲੀਆਂ ਅਤੇ ਨਾਲੀਆਂ ਦੇ ਰੱਖੇ ਨੀ
ਵਿਧਾਇਕ ਫਾਜ਼ਿਲਕਾ ਨੇ ਪਿੰਡ ਨੂਰਸ਼ਾਹ ਵਿਖੇ 12 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪੱਕੀਆਂ ਗਲੀਆਂ ਅਤੇ ਨਾਲੀਆਂ ਦੇ ਰੱਖੇ ਨੀਂਹ ਪੱਥਰ
ਕਿਹਾ, ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਦੇ ਵਿਕਾਸ ਲਈ ਯਤਨਸ਼ੀਲ
ਫਾਜ਼ਿਲਕਾ 20 ਫਰਵਰੀ 2025..
ਮੁੱਖ ਮੰਤਰੀ ਸ. ਭਗਵੰਤ ਸਿੰਘ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਪਿੰਡਾਂ ਨੂੰ ਵੀ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਹਰ ਹੰਭਲੇ ਮਾਰ ਰਹੀ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਨੂਰਸ਼ਾਹ ਵਿੱਚ 12 ਲੱਖ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਪੱਕੀਆਂ ਗਲੀਆਂ ਅਤੇ ਨਾਲੀਆਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਪਿੰਡ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ। ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦੀ ਪੰਚਾਇਤ ਕੋਲ ਪਿੰਡ ਦੀ ਦਿੱਖ ਸੁਧਾਰਨ ਲਈ ਕੋਈ ਕੋਈ ਵੀ ਸੁਝਾਅ ਹਨ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਦੇ ਸਾਹਮਣੇ ਰੱਖਣ ਤਾਂ ਜੋ ਉਸ ਤੇ ਸਲਾਹ ਮਸ਼ਵਰਾ ਕਰਕੇ ਪਿੰਡਾਂ ਦੀ ਦਿੱਖ ਤੇ ਸੁੰਦਰਤਾ ਨੂੰ ਹੋਰ ਸੁਧਾਰਿਆ ਜਾ ਸਕੇ!
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਪਿੰਡ ਨੂਰਸ਼ਾਹ ਦੇ ਸਰਪੰਚ ਖਜ਼ਾਨ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਸਰਪੰਚ ਮਨਦੀਪ ਸਿੰਘ ਨਵਾਂ ਕਾਂਵਾ ਵਾਲੀ ਅਤੇ ਬਲਾਕ ਪ੍ਰਧਾਨ ਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।