Hindi
Zone B Meeting

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ
- ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ; ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ
ਲੁਧਿਆਣਾ, 05 ਜੁਲਾਈ (2024) - ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਨਗਰ ਨਿਗਮ ਜ਼ੋਨ-ਬੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ ਸੜਕਾਂ ਕਿਨਾਰੇ ਬਣੇ ਨਾਲਿਆਂ ਦੀ ਸਾਫ-ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਵਿਧਾਇਕ ਛੀਨਾ ਅਤੇ ਜ਼ੋਨਲ ਕਮਿਸ਼ਨਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਸਥਾਨਾਂ ਵਿੱਚ ਕੂੜਾ ਨਾ ਸੁੱਟਣ ਕਿਉਂਕਿ ਕੂੜਾ ਸੀਵਰੇਜ ਸਿਸਟਮ ਨੂੰ ਬਲਾਕ ਕਰ ਦਿੰਦਾ ਹੈ ਜਿਸ ਨਾਲ ਸੜ੍ਹਕਾਂ 'ਤੇ ਪਾਣੀ ਭਰ ਜਾਂਦਾ ਹੈ।

ਵਿਧਾਇਕ ਛੀਨਾ ਨੇ ਅਧਿਕਾਰੀਆਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਡੇਂਗੂ, ਮਲੇਰੀਆ, ਚਿਕਨਗੁਣੀਆਂ ਆਦਿ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਵੀ ਕਿਹਾ। ਸਾਰੇ ਵਾਰਡਾਂ ਵਿੱਚ ਮੱਛਰਾਂ ਦੇ ਖਾਤਮੇ ਲਈ ਸਪਰੇਅ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਨਿਯਮਤ ਤੌਰ 'ਤੇ ਸਫ਼ਾਈ, ਕੂੜਾ-ਕਰਕਟ, ਸੇਮ, ਗੰਦਗੀ ਆਦਿ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ।

 


Comment As:

Comment (0)