ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Hindi
Show-Cause Notice Issued

Show-Cause Notice Issued

ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 28 ਫ਼ਰਵਰੀ: Show-Cause Notice Issued: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖਲਾ ਮੁਹਿੰਮ 2023 ਸੰਬੰਧੀ ਇਕ ਰੋਜ਼ਾ  ਓਰੀਅਨਟੇਸ਼ਨ ਵਰਕਸ਼ਾਪ ਵਿੱਚ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲਏ ਗੈਰਹਾਜ਼ਰ ਰਹਿਣ ਵਾਲੇ  ਸਿੱਖਿਆ ਅਫਸਰ (ਸੈਕਡਰੀ ਸਿੱਖਿਆ),  (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਜ਼, ਬੀ.ਪੀ.ਈ.ਉਜ. ਅਤੇ ਜ਼ਿਲ੍ਹਾ ਕੋਆਰਡੀਨੇਟਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਵਿਦਿਅਕ ਸੈਸ਼ਨ ਦੌਰਾਨ ਦਾਖਲ ਵਧਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਮਿਤੀ 17 ਫ਼ਰਵਰੀ2023 ਨੂੰ ਇੱਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ। ਇਸ ਵਰਕਸ਼ਾਪ ਵਿੱਚ  ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਅੰਮ੍ਰਿਤਸਰ, ਬਰਨਾਲਾ, ਮਾਨਸਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਫ਼ਤਹਿਗੜ੍ਹ ਸਾਹਿਬ, ਮਾਨਸਾ, ਸੰਗਰੂਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
 
ਇਸੇ ਤਰ੍ਹਾਂ ਪ੍ਰਿੰਸੀਪਲ ਡਾਇਟ ਫਾਜ਼ਿਲਕਾ,ਮੋਗਾ, ਬਠਿੰਡਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ, ਜਲੰਧਰ ਅਤੇ ਸੰਗਰੂਰ ਤੋਂ ਇਲਾਵਾ ਕੁਝ ਬੀ.ਪੀ.ਈ.ਉਜ.ਅਤੇ ਬੀ.ਐਮ.ਟੀਜ. ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਨੂੰ ਪੜ੍ਹੋ:

ਅਪਰਾਧ ਅਤੇ ਭ੍ਰਿਸ਼ਟਾਚਾਰ ਨੂੰ ਆਪ ਬੜ੍ਹਾਵਾ ਦੇਣ ਵਾਲਿਆਂ ਨੂੰ ਇਸ 'ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ - ਮਲਵਿੰਦਰ ਕੰਗ

ਪੰਜਾਬ ਦੇ ਸਿਹਤ ਮੰਤਰੀ ਨੇ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਬਟਾਲਾ ਵਿਖੇ ਹਾਕੀ ਓਲੰਪੀਅਨ ਸੁਰਜੀਤ ਸਿੰਘ ਦਾ ਆਦਮ ਕੱਦ ਬੁੱਤ ਸਥਾਪਤ


Comment As:

Comment (0)