ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ
Hindi
Republic Day

Republic Day

ਗਣਤੰਤਰ ਦਿਵਸ ਮੌਕੇ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਦੇ ਮੁਕੰਮਲ ਬਾਈਕਾਟ ਦਾ ਦਿੱਤਾ ਸੰਦੇਸ਼

ਫਾਜ਼ਿਲਕਾ, 26 ਜਨਵਰੀ : Republic Day: ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ।

Republic Day

ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਮੀਤ ਹੇਅਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਵੀ ਹਾਜ਼ਰ ਸਨ। 

Republic Day

ਮੀਤ ਹੇਅਰ ਨੇ ਰਵਾਇਤੀ ਡੋਰ ਨਾਲ ਪਤੰਗ ਉਡਾਇਆ

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।

ਇਸ ਨੂੰ ਪੜ੍ਹੋ:

ਪੰਜਾਬ ਰਾਜ ਭਵਨ ਨੇ ਪਰਾਕਰਮ ਦਿਵਸ ਮੌਕੇ ਨੇਤਾ ਜੀ ਨੂੰ ਦਿੱਤੀ ਭਾਵਪੂਰਨ ਸ਼ਰਧਾਂਜਲੀ

ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਵਿਸ਼ੇਸ਼ ਜੈਕਟ ਨੇ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਯਕੀਨੀ ਬਣਾਈ


Comment As:

Comment (0)