ਖੇਤੀਬਾੜੀ ਵਿਭਾਗ ਨੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਸੈਂਸਰਵਾਲ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ
ਖੇਤੀਬਾੜੀ ਵਿਭਾਗ ਨੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਸੈਂਸਰਵਾਲ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ
-ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਲਾਭ ਉਠਾਉਣ : ਡਾ. ਅਵਨਿੰਦਰ ਸਿੰਘ ਮਾਨ
ਪਟਿਆਲਾ, 4 ਮਈ:
ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਯੋਗ ਅਗਵਾਈ 'ਚ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਅਰੰਭੀ ਗਈ ਹੈ, ਜਿਸ ਤਹਿਤ ਅੱਜ ਪਿੰਡ ਸੈਂਸਰਵਾਲ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ 'ਚ ਲੱਗੇ ਕੈਂਪ ਦੀ ਪ੍ਰਧਾਨਗੀ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੱਧ ਤੋਂ ਵੱਧ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਲਾਹਾ ਲੈਣ ਅਤੇ ਝੋਨੇ ਦੀ ਸਿੱਧੀ ਬਿਜਾਈ, ਬਾਸਮਤੀ, ਮੱਕੀ, ਮੂੰਗੀ ਅਤੇ ਹੋਰ ਬਦਲਵੀਂਆਂ ਫ਼ਸਲਾਂ ਹੇਠ ਰਕਬਾ ਲੈ ਕੇ ਆਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਮੋਟੇ ਅਤੇ ਮੂਲ ਅਨਾਜ (ਮਿਲੇਟਸ) ਸਬੰਧੀ ਅਤੇ ਡਾ. ਹਰਦੀਪ ਸਿੰਘ ਸਵੀਕੀ ਨੇ ਝੋਨੇ ਦੀਆਂ ਨਵੀਂਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ, ਡਾ. ਗੁਰਨਾਜ ਗਿੱਲ ਨੇ ਹਲਦੀ ਅਤੇ ਹੋਰ ਫ਼ਸਲਾਂ ਦੀ ਪ੍ਰੋਸੈਸਿੰਗ ਸਬੰਧੀ, ਫਾਰਮਰ ਸਲਾਹਕਾਰ ਕੇਂਦਰ, ਪਟਿਆਲਾ ਦੇ ਡਾ. ਗੁਰਪ੍ਰੀਤ ਸਿੰਘ ਨੇ ਮਿੱਟੀ ਪਰਖ ਅਤੇ ਬੀਜ ਸੋਧ ਸਬੰਧੀ, ਖੇਤੀਬਾੜੀ ਵਿਭਾਗ ਦੇ ਡਾ. ਗੁਰਵੀਨ ਗਰਚਾ ਨੇ ਝੋਨੇ ਦੇ ਕੀੜੇ ਮਕੌੜਿਆਂ ਦੀ ਰੋਕਥਾਮ ਬਾਰੇ, ਡਾ. ਅਮਨਦੀਪ ਕੌਰ ਨੇ ਮਿੱਟੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ, ਡਾ. ਗੌਰਵ ਅਰੋੜਾ ਨੇ ਗੰਨੇ ਦੀ ਕਾਸ਼ਤ ਸਬੰਧੀ ਅਤੇ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਮਸ਼ੀਨਰੀ ਅਤੇ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ।
ਇਸ ਬਲਾਕ ਪੱਧਰੀ ਕੈਂਪ ਦਾ ਆਯੋਜਨ ਡਾ. ਜਸਪਿੰਦਰ ਕੌਰ ਏ.ਡੀ.ਓ ਜ਼ਿਲ੍ਹਾ-ਕਮ ਪਟਿਆਲਾ, ਡਾ. ਅਜੈਪਾਲ ਸਿੰਘ ਬਰਾੜ, ਡਾ. ਪਰਮਜੀਤ ਕੌਰ ਅਤੇ ਬਲਾਕ ਪਟਿਆਲਾ ਦੇ ਸਮੂਹ ਖੇਤੀਬਾੜੀ ਉਪ-ਨਿਰੀਖਕ, ਏ.ਟੀ.ਐਮ. ਅਤੇ ਹੋਰ ਸਟਾਫ਼ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਬਲਾਕ ਪਟਿਆਲਾ ਦੇ ਸਰਕਲ ਲੰਗ, ਧਬਲਾਨ, ਦੌਣਕਲਾਂ ਅਤੇ ਗੱਜੂਮਾਜਰਾ ਦੇ ਪ੍ਰਦੀਪ ਸਿੰਘ, ਲਖਵੀਰ ਸਿੰਘ, ਭਾਨਇੰਦਰ ਸਿੰਘ, ਮੇਵਾ ਸਿੰਘ, ਜਗਮੇਲ ਸਿੰਘ, ਜਗਜੀਤ ਸਿੰਘ, ਮਿੱਠੂ ਸਿੰਘ, ਧੰਨਾ ਸਿੰਘ, ਅਮੀਰ ਸਿੰਘ, ਗੁਰਪ੍ਰੀਤ ਸਿੰਘ ਆਦਿ ਲਗਭਗ 150 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।