Hindi

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਭਲਕੇ

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਭਲਕੇ

ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਭਲਕੇ
ਬਰਨਾਲਾ, 15 ਅਪ੍ਰੈਲ
ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ  ਵੱਲੋਂ ਜ਼ਮੈਟੋ, ਕੈਪੀਟਲ ਟਰੱਸਟ ਲਿਮਿਟਡ ਅਤੇ ਟਰਾਈਡੈਂਟ ਨਾਲ ਤਾਲਮੇਲ ਕਰਕੇ 17 ਅਪ੍ਰੈਲ 2025 (ਦਿਨ ਵੀਰਵਾਰ) ਨੂੰ ਸਵੇਰੇ 10:00 ਵਜੇ ਤੋਂ 2.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਮੈਟੋ ਕੰਪਨੀ ਵੱਲੋਂ ਡਲੀਵਰੀ ਬੁਆਏ, (ਸਿਰਫ ਲੜਕੇ) ਦੀਆਂ ਅਸਾਮੀਆਂ ਜਿਸ ਲਈ ਵਿਦਿਆਕ ਯੋਗਤਾ ਦਸਵੀਂ, ਉਮਰ ਹੱਦ 18 ਤੋਂ ਵੱਧ ਹੋਣੀ ਚਾਹੀਦੀ ਹੈ, ਦੀ ਇੰਟਰਵਿਊ ਲਈ ਜਾਵੇਗੀ।
ਇਸ ਤੋਂ ਇਲਾਵਾ ਕੈਪੀਟਲ ਟਰੱਸਟ ਲਿਮਿਟਡ ਵੱਲੋਂ ਫੀਲਡ ਵਰਕਰ ਦੀ ਅਸਾਮੀ (ਸਿਰਫ ਲੜਕੇ) ਜਿਸ ਦੀ ਵਿਦਿਅਕ ਯੋਗਤਾ ਬਾਰਵੀਂ, ਉਮਰ ਹੱਦ 18 ਤੋਂ 30 ਸਾਲ ਹੋਣੀ ਚਾਹੀਦੀ ਹੈ ਅਤੇ ਟਰਾਈਡੈਂਟ ਵੱਲੋਂ ਮਸ਼ੀਨ ਓਪਰੇਟਰ ਦੀ ਅਸਾਮੀ (ਸਿਰਫ ਲੜਕੀਆਂ) ਜਿਸ ਦੀ ਵਿਦਿਅਕ ਯੋਗਤਾ ਦਸਵੀਂ, ਉਮਰ ਹੱਦ 18 ਤੋਂ 25 ਸਾਲ, ਹੋਣੀ ਚਾਹੀਦੀ ਹੈ, ਦੀ ਇੰਟਰਵਿਊ ਲਈ ਜਾਵੇਗੀ।
           ਉਨ੍ਹਾਂ ਦੱਸਿਆ ਕਿ ਟਰਾਈਡੈਂਟ ਦੀ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ ,ਅਧਾਰ ਕਾਰਡ ,ਪੈਨ ਕਾਰਡ, ਬੈਕ ਖਾਤਾ (ਪਾਸ ਬੁੱਕ) ਅਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ।
 ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 'ਤੇ ਸੰਪਰਕ ਕਰੋ।


Comment As:

Comment (0)