Hindi

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

 

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

 

 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਜੁਲਾਈ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ ਦੇ ਕਮਰਾ ਨੰ: 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ ਨਗਰ ਵਿਖੇ 5 ਜੁਲਾਈ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਂਦਾ ਹੈ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿੰਨ੍ਹਾਂ ਵਿੱਚ (ਦਿਕਸ਼ਨ ਤਕਨਾਲੋਜੀ, ਟਾਟਾ ਕਰੋਮਾ ਰਿਟੇਲਜ਼ ਅਤੇ ਟੀਮ ਲੀਜ (ਏਅਰਟੈਲ) Dixon Technology, Tata Croma retails, Team lease (Airtel), ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਗ੍ਰੈਜੂਏਸ਼ਨ, ਬੀ.ਟੈਕ, ਆਈ.ਟੀ.ਆਈੇ ਡਿਪਲੋਮਾ (ਇਲੈਕਟ੍ਰੀਸ਼ੀਅਨ, ਇਲੈਕਟ੍ਰਾਨਿਕਸ, ਇਲੈਕਟ੍ਰੀਕਲ) ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਸੁਖਮਨ ਮਾਨ (EGSDTO) ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿੰਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਓ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਨ।


Comment As:

Comment (0)