Hindi
Mega Camp (2)

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਸ੍ਰੀ ਮੁਕਤਸਰ ਸਾਹਿਬ

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ- ਡਾ. ਬਲਜੀਤ ਕੌਰ

ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ

578 ਪ੍ਰਾਰਥਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

          ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 10 ਸਤੰਬਰ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ।

ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਕ੍ਰਿਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਰਾਜੇਸ਼ ਮਹਾਜਨਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


Comment As:

Comment (0)