ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ
Hindi
Punjab Government

Punjab Government

ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ

ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ 'ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 10 ਅਪ੍ਰੈਲ: Punjab Government: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜਮਾਂ ਦੇ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।
 
ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਸ਼ਨਰਜ਼ ਜਾਇੰਟ ਫਰੰਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਵਿੱਤ ਨਾਲ ਸਬੰਧਤ ਮੰਗਾਂ ਸਬੰਧੀ ਵਿੱਤੀ ਪ੍ਰਬੰਧਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਤਜਵੀਜ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਜਲਦੀ ਤੋਂ ਜਲਦੀ ਫੈਸਲਾ ਲਿਆ ਜਾ ਸਕੇ।

ਸੇਵਾ-ਮੁਕਤ ਮੁਲਾਜ਼ਮਾਂ ਲਈ ਨਕਦੀ ਰਹਿਤ ਮੈਡੀਕਲ ਸਹੂਲਤ ਸਬੰਧੀ ਮੋਰਚੇ ਦੀ ਮੰਗ 'ਤੇ ਚਰਚਾ ਕਰਦਿਆਂ ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਉਹ ਹੋਰ ਰਾਜਾਂ ਵਿੱਚ ਮੁਹੱਈਆ ਕਰਵਾਈ ਜਾ ਰਹੀ ਅਜਿਹੀ ਕਿਸੇ ਵੀ ਸਹੂਲਤ ਦਾ ਅਧਿਐਨ ਕਰਕੇ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਨਲਾਈਨ ਪੋਰਟਲ ਨੂੰ ਚਾਲੂ ਕਰਨ ਦੇ ਨਾਲ-ਨਾਲ ਸੇਵਾ-ਮੁਕਤ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਦਾ 3 ਮਹੀਨਿਆਂ ਵਿੱਚ ਨਿਪਟਾਰਾ ਕਰਨ ਲਈ ਬਣਾਏ ਗਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਵਿੱਤ ਮੰਤਰੀ ਨੇ ਮਹਾਂਲੇਖਾਕਾਰ ਪੰਜਾਬ ਦੇ ਦਫ਼ਤਰ ਨਾਲ ਸਬੰਧਤ ਸੇਵਾ-ਮੁਕਤ ਮੁਲਾਜਮਾਂ ਦੇ ਮਸਲਿਆਂ ਦੇ ਹੱਲ ਲਈ ਇਸ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਇਸ ਮੀਟਿੰਗ ਵਿੱਚ ਫਰੰਟ ਤੋਂ ਦੋ ਆਗੂਆਂ ਨੂੰ ਸ਼ਾਮਿਲ ਕਰਨ ਲਈ ਵੀ ਕਿਹਾ ਤਾਂ ਜੋ ਜਿੱਥੇ ਵੀ ਲੋੜ ਹੋਵੇ ਉਹ ਆਪਣੀ ਗੱਲ ਰੱਖ ਸਕਣ।

ਇਸ ਨੂੰ ਪੜ੍ਹੋ:

ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਮੁੱਖ ਮੰਤਰੀ

AAP ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ

ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ


Comment As:

Comment (0)