ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ ; ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ਰੋਕਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 91 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ
- ਅਪ੍ਰੇਸ਼ਨ ਦੌਰਾਨ ਪਟਿਆਲਾ ਪੁਲਿਸ ਨੇ ਖੇਪ ਪਹੁੰਚਾਉਣ ਜਾ ਰਹੇ ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ ; ਚਾਰ ਪਿਸਤੌਲ ਬਰਾਮਦ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
- ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 14 ਐਫਆਈਆਰ ਕੀਤੀਆਂ ਦਰਜ ; 431 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ
- ਪੁਲਿਸ ਟੀਮਾਂ ਨੇ 3668 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 139 ਦੇ ਕੀਤੇ ਚਲਾਨ ਅਤੇ 12 ਵਾਹਨ ਜ਼ਬਤ
- ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗ਼ੈਰ-ਮਾਨਵੀ ਹਰਕਤਾਂ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ’ਤੇ ਬਾਜ਼ ਅੱਖ ਰੱਖਣਾ ਹੈ ਆਪ੍ਰੇਸ਼ਨ ਦਾ ਉਦੇਸ਼ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ