ਪੰਜਾਬ ਰਾਜ ਭਵਨ ਨੇ ਪਰਾਕਰਮ ਦਿਵਸ ਮੌਕੇ ਨੇਤਾ ਜੀ ਨੂੰ ਦਿੱਤੀ ਭਾਵਪੂਰਨ ਸ਼ਰਧਾਂਜਲੀ
Hindi
Subhash Chandra Bose

Subhash Chandra Bose

ਪੰਜਾਬ ਰਾਜ ਭਵਨ ਨੇ ਪਰਾਕਰਮ ਦਿਵਸ ਮੌਕੇ ਨੇਤਾ ਜੀ ਨੂੰ ਦਿੱਤੀ ਭਾਵਪੂਰਨ ਸ਼ਰਧਾਂਜਲੀ

ਚੰਡੀਗੜ੍ਹ, 23 ਜਨਵਰੀ: Subhash Chandra Bose: ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 126ਵੀਂ ਜਨਮ ਵਰ੍ਹੇਗੰਢ ਮੌਕੇ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਪ੍ਰਮੁੱਖ ਸਕੱਤਰ, ਏ.ਡੀ.ਸੀ. ਅਤੇ ਰਾਜ ਭਵਨ ਦੇ ਹੋਰ ਅਧਿਕਾਰੀਆਂ ਨਾਲ ਨੇਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਪੰਜਾਬ ਰਾਜ ਭਵਨ ਦੇ ਮੁਲਾਜ਼ਮਾਂ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਪ੍ਰਾਪਤ ਕਰਨ ਲਈ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਬਾਰੇ ਜਾਗਰੂਕ ਕਰਦਿਆਂ ਰਾਜਪਾਲ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

Subhash Chandra Bose

ਸੁਤੰਤਰਤਾ ਸੰਗਰਾਮ ਵਿੱਚ ਨੇਤਾ ਜੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਸੀ। ਉਹਨਾਂ ਨੇ ਅਜ਼ਾਦ ਹਿੰਦ ਫ਼ੌਜ ਦੀ ਸਥਾਪਨਾ ਕੀਤੀ ਅਤੇ "ਮੈਨੂੰ ਖੂਨ ਦਿਓ, ਮੈਂ ਤੁਹਾਨੂੰ ਅਜ਼ਾਦੀ ਦਿਆਂਗਾ" ਦਾ ਪ੍ਰੇਰਨਾਦਾਇਕ ਨਾਅਰਾ ਦਿੱਤਾ। ਸ੍ਰੀ ਪੁਰੋਹਿਤ ਨੇ ਕਿਹਾ ਕਿ ਉਹ ਸੰਘਰਸ਼, ਬਹਾਦਰੀ, ਬਲਿਦਾਨ ਅਤੇ ਨਿਡਰਤਾ ਦੀ ਇੱਕ ਬੇਮਿਸਾਲ ਉਦਾਹਰਣ ਹਨ ਜੋ ਭਾਰਤ ਦੇ ਹਰੇਕ ਨਾਗਰਿਕ ਨੂੰ ਪ੍ਰੇਰਿਤ ਕਰਦੇ ਹਨ।

ਰਾਜਪਾਲ ਨੇ ਕਿਹਾ ਕਿ ਪਰਾਕਰਮ ਦਿਵਸ ਸਿਰਫ਼ ਨੇਤਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਦੇਣ ਦਾ ਮੌਕਾ ਹੀ ਨਹੀਂ ਹੈ ਬਲਕਿ ਇਹ ਨੌਜਵਾਨਾਂ ਦਰਮਿਆਨ ਲਗਨ, ਨਿਰਸਵਾਰਥ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਜਗਾਉਣ ਲਈ ਉਤਸ਼ਾਹਿਤ ਕਰਨ ਦਾ ਸਮਾਂ ਵੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਆਪਣੇ ਸੰਵਿਧਾਨ ਦੇ ਕਦਰਾਂ-ਕੀਮਤਾਂ ਪ੍ਰਤਿ ਆਪਣੇ ਵਿਸ਼ਵਾਸ ਨੂੰ ਮੁੜ ਪ੍ਰਗਟਾਈਏ ਅਤੇ ਆਪਣੇ ਦੇਸ਼ ਦੇ ਵਿਕਾਸ, ਖੁਸ਼ਹਾਲੀ ਅਤੇ ਸ਼ਾਨ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ।

ਇਸ ਨੂੰ ਪੜ੍ਹੋ:

ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਵਿਸ਼ੇਸ਼ ਜੈਕਟ ਨੇ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਯਕੀਨੀ ਬਣਾਈ

ਮੁੱਖ ਮੰਤਰੀ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ, ਪੰਜਾਬ ਨੂੰ ਮਿਲੇਗੀ ਮਿਆਰੀ ਸਿੱਖਿਆ


Comment As:

Comment (0)