Hindi
WhatsApp Image 2024-06-25 at 5

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ

 ਚੰਡੀਗੜ੍ਹ, 29 ਜੂਨ

 ਪੰਜਾਬ ਨੇ 19 ਜੂਨ, 2024 ਨੂੰ ਦਰਜ਼ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।

 ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ, "ਪੰਜਾਬ ਵਿੱਚ ਜੂਨ 2024 ਦੀ ਦੂਸਰੇ ਅੱਧ ਦੌਰਾਨ ਲਗਾਤਾਰ 15000 ਮੈਗਾਵਾਟ ਤੋਂ 15800 ਮੈਗਾਵਾਟ ਤੱਕ ਦੀ ਬਿਜਲੀ ਦੀ ਉੱਚ ਸਿਖਰ ਦੀ ਮੰਗ ਪੂਰੀ ਕੀਤੀ ਹੈ, ਜੋ ਪਿਛਲੇ ਸਾਲ ਦੇ ਇਸ ਸਮੇਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ।"  ਖਾਸ ਤੌਰ 'ਤੇ 26 ਜੂਨ, 2024 ਨੂੰ ਪੰਜਾਬ ਨੇ 9 ਸਤੰਬਰ, 2023 ਨੂੰ ਸਥਾਪਤ ਕੀਤੇ ਗਏ 3427 ਲੱਖ ਯੂਨਿਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰਦਿਆਂ ਇੱਕ ਦਿਨ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ।

 ਬਿਜਲੀ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਪੀ.ਐਸ.ਪੀ.ਸੀ.ਐਲ. ਦੁਆਰਾ ਚੁੱਕੇ ਗਏ ਠੋਸ ਕਦਮਾਂ ਨੂੰ ਦਿੱਤਾ, ਜਿਸ ਦੇ ਨਤੀਜੇ ਵਜੋਂ ਜੂਨ 2024 ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਮੰਗ ਵਿੱਚ ਹੋਏ 28% ਦੇ ਵਾਧੇ ਨੂੰ ਪੂਰਾ ਕੀਤਾ ਗਿਆ (26 ਜੂਨ 2023 ਤੱਕ ਦੇ 5853 ਐਮ.ਯੂ. ਦੇ ਮੁਕਾਬਲੇ 26 ਜੂਨ, 2024 ਤੱਕ 7464 ਐਮ.ਯੂ.)।  ਇਸੇ ਤਰ੍ਹਾਂ ਮਈ 2024 ਵਿੱਚ ਪੀ.ਐਸ.ਪੀ.ਸੀ.ਐਲ ਨੇ 7231 ਐਮ.ਯੂ ਦੀ ਸਪਲਾਈ ਕੀਤੀ, ਜੋ ਕਿ ਮਈ 2023 ਵਿੱਚ ਕੀਤੀ ਗਈ 5270 ਐਮ.ਯੂ. ਸਪਲਾਈ ਤੋਂ 37% ਵੱਧ ਹੈ।

 ਮੰਤਰੀ ਹਰਭਜਨ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ 'ਤੇ ਬਿਜਲੀ ਕੱਟ ਲਗਾਏ ਬਿਨਾਂ ਇਹ ਸ਼ਾਨਦਾਰ ਪ੍ਰਾਪਤੀ ਕੀਤੀ ਹੈ, ਨਾਲ ਹੀ ਸੂਬੇ ਦੇ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਦੀ ਸਪਲਾਈ ਨੂੰ ਯਕੀਨੀ ਬਣਾਇਆ ਹੈ।


Comment As:

Comment (0)