Hindi
indp arrangements (1)

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
ਲੁਧਿਆਣਾ, 26 ਜੁਲਾਈ (2024) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੀ ਥਾਂ 'ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਟ੍ਰੈਫਿਕ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਉਚਿਤ ਸਫਾਈ, ਮੈਡੀਕਲ ਸਹੂਲਤਾਂ ਅਤੇ ਹੋਰ ਸਬੰਧਤ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਜੋ ਰਾਸ਼ਟਰੀ ਸਮਾਗਮ ਨੂੰ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਨੇੜਿਓਂ ਨਿਗਰਾਨੀ ਕਰਨਗੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਵੰਨਗੀਆਂ ਬਾਰੇ ਫੈਸਲਾ ਕਰਨ ਲਈ ਇੱਕ ਕਮੇਟੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਵੀ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਉਣ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ 'ਤੇ ਪਾਣੀ ਦਾ ਛਿੜਕਾਅ ਕਰਨ ਅਤੇ ਭਾਗ ਲੈਣ ਵਾਲਿਆਂ ਲਈ ਆਰਜ਼ੀ ਪਖਾਨੇ ਅਤੇ ਮੋਬਾਈਲ ਟਾਇਲਟ ਮੁਹੱਈਆ ਕਰਵਾਉਣ। ਇਸ ਤੋਂ ਇਲਾਵਾ, ਉਨ੍ਹਾਂ ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 


Comment As:

Comment (0)