ਤੀਜੇ ਦਿਨ 15 ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ
ਤੀਜੇ ਦਿਨ 15 ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ
ਬਠਿੰਡਾ, 11 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਤੀਜੇ ਦਿਨ 15 ਨਾਮਜ਼ਦਗੀ ਪੱਤਰ ਭਰੇ ਗਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਠਿੰਡਾ ਤੋਂ 2 ਅਤੇ ਰਾਮਪੁਰਾ ਫੂਲ ਤੋਂ 13 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਉਹਨਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਅਤੇ 14 ਦਸੰਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਡਾ. ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 48 ਤੋਂ ਇਲਾਵਾ ਨਗਰ ਕੌਂਸਲ ਗੋਨਿਆਣਾ ਦੇ ਵਾਰਡ ਨੰਬਰ 9, ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰਬਰ 3, 5, 8 ਅਤੇ 10 ਅਤੇ ਨਗਰ ਪੰਚਾਇਤ ਨਥਾਣਾ ਦੇ ਵਾਰਡ ਨੰਬਰ 6 ਲਈ ਨਾਮਜ਼ਦਗੀ ਪੱਤਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਦੂਜੀ ਮੰਜ਼ਿਲ ’ਤੇ ਸਥਿਤ ਦਫ਼ਤਰ ਉਪ ਮੰਡਲ ਮੈਜਿਸਟਰੇਟ ਦੇ ਕਮਰਾ ਨੰਬਰ 311, ਕੋਰਟ ਰੂਮ ਵਿਖੇ ਦਾਖਲ ਕਰਵਾਏ ਜਾ ਸਕਦੇ ਹਨ।
ਇਸੇ ਤਰ੍ਹਾਂ ਨਗਰ ਕੌਂਸਲ ਰਾਮਪੁਰਾ ਫੂਲ ਦੇ ਵਾਰਡ ਨੰਬਰ 1 ਤੋਂ ਲੈ ਕੇ 21 ਤੱਕ, ਨਗਰ ਪੰਚਾਇਤ ਮਹਿਰਾਜ ਦੇ ਵਾਰਡ ਨੰਬਰ 8, ਨਗਰ ਪੰਚਾਇਤ ਕੋਠਾ ਗੁਰੂ ਦੇ ਵਾਰਡ ਨੰਬਰ 2 ਅਤੇ ਭਾਈ ਰੂਪਾ ਦੇ ਵਾਰਡ ਨੰਬਰ 6 ਲਈ ਨਾਮਜ਼ਦਗੀ ਪੱਤਰ ਦਫ਼ਤਰ ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ’ਚ ਸਥਿਤ ਕੋਰਟ ਰੂਮ ਵਿਖੇ ਜਮ੍ਹਾਂ ਕਰਵਾਏ ਜਾਣਗੇ।
ਇਸੇ ਤਰ੍ਹਾਂ ਨਗਰ ਕੌਂਸਲ ਮੌੜ ਦੇ ਵਾਰਡ ਨੰਬਰ 1 ਲਈ ਦਫ਼ਤਰ ਉਪ ਮੰਡਲ ਮੈਜਿਸਟਰੇਟ, ਮੌੜ ਵਿਖੇ ਅਤੇ ਨਗਰ ਕੌਂਸਲ ਤਲਵੰਡੀ ਸਾਬੋ ਦੇ ਵਾਰਡ ਨੰਬਰ 1 ਤੋਂ ਲੈ ਕੇ 15 ਤੱਕ ਨਾਮਜ਼ਦਗੀ ਪੱਤਰ ਦਫ਼ਤਰ ਉਪ ਮੰਡਲ ਮੈਜਿਸਟਰੇਟ, ਤਲਵੰਡੀ ਸਾਬੋ ਦੇ ਕੋਰਟ ਰੂਮ ਵਿਖੇ ਲਏ ਜਾਣਗੇ।