Hindi

ਲੋਕਤੰਤਰ ਦੀ ਮਜਬੂਤੀ ਲਈ ਜਾਗਰੂਕ ਵੋਟਰ ਨੂੰ ਆਨਲਾਈਨ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈ ਕੇ ਜਿੱਤ ਸਕਣਗੇ ਆਕਰਸ਼ਕ ਇਨਾਮ –ਡਿਪ

ਲੋਕਤੰਤਰ ਦੀ ਮਜਬੂਤੀ ਲਈ ਜਾਗਰੂਕ ਵੋਟਰ ਨੂੰ ਆਨਲਾਈਨ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈ ਕੇ ਜਿੱਤ ਸਕਣਗੇ ਆਕਰਸ਼ਕ ਇਨਾਮ –ਡਿਪਟੀ ਕਮਿਸ਼ਨਰ  

ਲੋਕਤੰਤਰ ਦੀ ਮਜਬੂਤੀ ਲਈ ਜਾਗਰੂਕ ਵੋਟਰ ਨੂੰ ਆਨਲਾਈਨ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈ ਕੇ ਜਿੱਤ ਸਕਣਗੇ ਆਕਰਸ਼ਕ ਇਨਾਮ –ਡਿਪਟੀ ਕਮਿਸ਼ਨਰ  


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਜਨਵਰੀ 2025:

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਅਤੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂ, 24 ਜਨਵਰੀ ਨੂੰ ਰਾਜ ਪੱਧਰੀ ਮੁਕਾਬਲੇ ਜੋ ਕਿ ਲੁਧਿਆਣਾ ਵਿਖੇ ਹੋਣਗੇ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
     ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਸ਼ਹਿਬਜਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਦਾ ਮਕਸਦ ਵੋਟਰਾਂ ਵਿਚ ਲੋਕਤੰਤਰੀ ਪ੍ਰੰਪਰਾਵਾਂ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਨੂੰ ਵਧਾਉਣਾ ਅਤੇ ਹਰ ਵਰਗ ਨੂੰ ਚੋਣ ਅਮਲ ਬਾਰੇ ਜਾਗਰੂਕ ਕਰਨਾ ਹੈ।
       ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ, ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਸਬੰਧੀ ਵੋਟਰ 18 ਦਸੰਬਰ 2024  ਤੋਂ 17 ਜਨਵਰੀ 2025 ਤੱਕ ਆਨਲਾਈਨ ਰਜਿਸਟ੍ਰੇਸ਼ਨ ਲਈ  ਮੁੱਖ ਚੋਣ ਅਫਸਰ ਪੰਜਾਬ ਦੇ ਲਿੰਕ https://punjab.indiastatquiz.com/NewRegister.aspx   ਉਪਰ ਰਜਿਸਟਰ  ਕਰ ਸਕਦੇ ਹਨ।
     ਜ਼ਿਲ੍ਹਾ ਪੱਧਰ ਦੇ ਆਨਲਾਈਨ ਕੁਇਜ਼ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ ਅਤੇ 23 ਜ਼ਿਲ੍ਹਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਆਫਲਾਈਨ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਣਗੇ। ਰਾਜ ਪੱਧਰੀ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪਹਿਲੇ ਤਿੰਨ ਸਥਾਨਾਂ ਉੱਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ ਲੈਪਟਾਪ, ਟੈਬਲਟ ਅਤੇ ਸਮਾਰਟ ਘੜੀ ਨਾਲ ਸਨਮਾਨਿਤ ਕੀਤਾ ਜਾਵੇਗਾ।
     ਚੋਣ ਤਹਿਸੀਲਦਾਰ, ਸੰਜੇ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੇ ਸਮੂਹ ਵਿਦਿਅਕ ਅਦਾਰਿਆਂ, ਯੁਵਕ ਕਲੱਬਾਂ ਅਤੇ ਐਨ ਜੀ.ਓਜ਼ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।


Comment As:

Comment (0)