Hindi
IMG-20250129-WA0025

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫ਼ਰੀਦਕੋਟ

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ

ਫਰੀਦਕੋਟ29 ਜਨਵਰੀ,2025  

ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ  ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਆਖਿਆ ਕਿ ਫੂਡ ਸੇਫਟੀ ਪ੍ਰੋਗਰਾਮ ਅਧੀਨ ਹੋਟਲਾਂਢਾਬਿਆਂਰੈਸਟੋਰੈਂਟਰੇਹੜੀਆਂ ਆਦਿ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਵਿੱਚ ਜੱਚਾ ਬੱਚਾ ਸੇਵਾਵਾਂਟੀਕਾਕਰਨਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮਐਚ.ਆਈ.ਵੀ.ਕੁਸ਼ਟ ਰੋਗਯੂ.ਡੀ.ਆਈ.ਡੀ.ਨਸ਼ਾ ਵਿਰੋਧੀਸਕੂਲ ਹੈਲਥ ਪ੍ਰੋਗਰਾਮਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮਆਈ.ਡੀ.ਐਸ.ਪੀ.ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਉਨ੍ਹਾਂ ਟੀ.ਬੀ. ਦੀ 100 ਦਿਨਾਂ ਜਾਗਰੂਕਤਾ ਮੁਹਿੰਮ ਬਾਰੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਤੌਰ ਤੇ ਫਰੀਦਕੋਟ ਜਿਲ੍ਹੇ ਦੀਆਂ ਸਲੱਮ ਬਸਤੀਆਂਭੱਠਿਆਂਫੈਕਟਰੀਆਂ ਆਦਿ ਦੇ ਲੋਕਾਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਪੋਸਟਰਾਂਬੈਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਅਤੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਟੀ.ਬੀ. ਦੇ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ਼੍ਰੀ ਓਜਸਵੀ ਅਲੰਕਾਰ, ਐਕਸੀਅਨ ਅਮ੍ਰਿਤਲਾਲ, ਡਾ. ਵਿਸ਼ਵਦੀਪ ਗੋਇਲ ਐਸ.ਐਮ.ਓ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ,ਸਮੂਹ ਸੀਨੀਅਰ ਮੈਡੀਕਲ ਅਫਸਰਪ੍ਰੋਗਰਾਮ ਅਫਸਰਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ।


Comment As:

Comment (0)