ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਫਰਵਰੀ ਨੂੰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਫਰਵਰੀ ਨੂੰ
ਮਾਨਸਾ, 11 ਫਰਵਰੀ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 14 ਫਰਵਰੀ, ਦਿਨ ਸ਼ੁੱਕਰਵਾਰ ਨੂੰ ‘ਐਜਾਇਲ ਹਰਬਲ ਪ੍ਰਾਈਵੇਟ ਲਿਮਟਿਡ (AGILE HERBAL PRIVATE LIMITED)’ ਵੱਲੋਂ ਕਸਟਮਰ ਐਗਜੀਕਿਉਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।