Hindi
WhatsApp Image 2025-02-11 at 3

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਸਰਕਾਰੀ ਹਾਈ ਸਕੂਲ, ਰਾਣੀ ਮਾਜਰਾ ਵਿਖੇ ਜਰਨਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਸਰਕਾਰੀ ਹਾਈ ਸਕੂਲ, ਰਾਣੀ ਮਾਜਰਾ ਵਿਖੇ ਜਰਨਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਸਰਕਾਰੀ ਹਾਈ ਸਕੂਲ, ਰਾਣੀ ਮਾਜਰਾ ਵਿਖੇ ਜਰਨਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਫਰਵਰੀ:

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਮੰਗਲਵਾਰ ਨੂੰ ਸਰਕਾਰੀ ਹਾਈ ਸਕੂਲ, ਪਿੰਡ ਰਾਣੀ ਮਾਜਰਾ, ਬਲਾਕ ਮਾਜਰੀ, ਤਹਿਸੀਲ ਖਰੜ੍ਹ, ਐਸ.ਏ.ਐਸ.ਨਗਰ ਵਿਖੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿੱਚ ਪਿੰਡ ਰਾਣੀ ਮਾਜਰਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਦਾ ਅੱਖਾਂ ਦਾ ਅਤੇ ਜਰਨਲ ਚੈੱਕਅਪ ਕੀਤਾ ਗਿਆ।
     ਇਸ ਮੌਕੇ ਸਕੱਤਰ ਰੈਡ ਕਰਾਸ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਗਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਸਭ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਮੀਤ ਪ੍ਰਧਾਨ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਸਹਾਇਕ ਕਮਿਸ਼ਨਰ-ਕਮ- ਅਵੇਤਨੀ ਸਕੱਤਰ ਡਾ. ਅੰਕਿਤਾ ਕਾਂਸਲ, ਦੇ ਸੁਹਿਰਦ ਯਤਨਾਂ ਨਾਲ ਹੀ ਸੰਭਵ ਹੋ ਸਕਿਆ ਹੈ। ਸਕੱਤਰ ਰੈਡ ਕਰਾਸ ਵੱਲੋਂ ਗੱਲਬਾਤ ਕਰਦਿਆਂ ਇਹ ਵੀ ਦੱਸਿਆ ਗਿਆ ਕਿ ਇਸ ਕੈਂਪ ਦੌਰਾਨ ਪਿੰਡ ਦੇ ਵਿਅਕਤੀਆਂ ਅਤੇ ਬੱਚਿਆਂ ਦਾ ਜਨਰਲ ਮੈਡੀਕਲ ਚੈੱਕਅਪ ਕਰਕੇ ਮੁਫਤ ਦਵਾਈਆਂ ਵੀ ਦਿੱਤੀਆ ਗਈਆਂ ਅਤੇ 11 ਵਿਦਿਆਰਥੀਆਂ, ਜਿਨ੍ਹਾਂ ਦੀ ਅੱਖਾਂ ਦੀ ਰੋਸ਼ਨੀ ਘੱਟ ਹੈ, ਮੁਫਤ ਐਨਕਾਂ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ।
    ਇਹ ਕੈਂਪ ਸਿਵਲ ਸਰਜਨ, ਐਸ.ਏ.ਐਸ.ਨਗਰ ਦਫ਼ਤਰ ਅਤੇ ਡਾਕਟਰ ਅਲਕਜੋਤ ਕੌਰ, ਸੀਨੀਅਰ ਮੈਡੀਕਲ ਅਫਸਰ, ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ, ਡਾ. ਹਰਮਿੰਦਰ ਸਿੰਘ, ਡਾ. ਰਜਿੰਦਰ ਸਿੰਘ, ਸਾਕਸ਼ੀ (ਸੀ.ਐਚ.ਓ.) ਸਮੇਤ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਰੈਡ ਕਰਾਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਵੀ ਸ਼ਾਮਿਲ ਸੀ। ਅੰਤ ਵਿੱਚ ਸ੍ਰੀਮਤੀ ਰੂਪਾਲੀ ਸੂਦ ਮੁੱਖ ਅਧਿਆਪਕਾਂ ਸਮੇਤ ਸਟਾਫ ਵਲੋਂ ਸਾਰਿਆ ਦਾ ਧੰਨਵਾਦ ਕੀਤਾ ਗਿਆ।


Comment As:

Comment (0)