Hindi
ab4ea3ef-5dcb-4714-9c8f-7e3d73bc6744

ਵਿਧਾਇਕ ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰ

ਵਿਧਾਇਕ ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ 

ਵਿਧਾਇਕ ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ 

 

 

 ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ   

 

 

  ਕਜੌਲੀ ਤੋਂ ਸਰਫੇਸ ਵਾਟਰ ਸਪਲਾਈ ਦਾ ਵਰਕ ਆਰਡਰ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਅਲਾਟ ਕਰ ਦਿੱਤਾ ਜਾਵੇਗਾ 

 

 

 ਖਰੜ/ਐਸ.ਏ.ਐਸ. ਨਗਰ, 15 ਫਰਵਰੀ, 2025: ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਭਰੋਸਾ ਦੇਣ ਨਾਲ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ 4.13 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਦੇ ਹੱਲ ਲਈ ਸ਼ਹਿਰ ਵਾਸੀਆਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਆਉਣ ਵਾਲੇ ਸਮੇਂ ਵਿੱਚ ਤਿੰਨ ਐਸਟੀਪੀਜ਼ ਦਾ ਕੰਮ ਤੇਜ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੌਜੂਦਾ ਨਾਕਾਫ਼ੀ ਸੀਵਰੇਜ ਸਿਸਟਮ ਤੋਂ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੋਰਡ ਦੇ ਅਧਿਕਾਰੀਆਂ ਨੂੰ ਇਹ ਕੰਮ ਦਸੰਬਰ ਤੱਕ ਪੂਰੇ ਕਰਨ ਲਈ ਕਿਹਾ ਗਿਆ ਹੈ। ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਰੜ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਜਿਸਨੂੰ ਮਨਜ਼ੂਰੀ ਦਿੱਤੀ ਗਈ ਸੀ, ਮਾਰਚ ਦੇ ਪਹਿਲੇ ਹਫ਼ਤੇ ਸਫਲ ਬੋਲੀਕਾਰ ਨੂੰ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤੀ ਬੋਲੀਆਂ ਮੁਲਾਂਕਣ ਪ੍ਰਕਿਰਿਆ ਅਧੀਨ ਹਨ ਅਤੇ ਜਿਵੇਂ ਹੀ ਮੁਲਾਂਕਣ ਪੂਰਾ ਹੋ ਜਾਵੇਗਾ, ਸਫ਼ਲ ਫਰਮ ਨੂੰ ਵਰਕ ਆਰਡਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਖਰੜ ਅਤੇ ਸਮੁੱਚੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ। ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਨਾ ਹੋਣ ਕਾਰਨ ਪੇਂਡੂ ਸੜਕਾਂ ਦਾ ਜੋ ਕੰਮ ਸ਼ੁਰੂ ਨਹੀਂ ਸੀ ਹੋ ਸਕਿਆ ਉਸ ਵਾਸਤੇ ਹੁਣ ਸੂਬਾ ਸਰਕਾਰ ਪੇਂਡੂ ਸੜਕਾਂ ਦੀ ਓਵਰਹਾਲਿੰਗ ਲਈ ਹੋਰ ਸਰੋਤਾਂ ਤੋਂ ਫੰਡਾਂ ਦਾ ਪ੍ਰਬੰਧ ਕਰ ਰਹੀ ਹੈ, ਜਿਸ ਨਾਲ ਇਹ ਕੰਮ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਖਰੜ ਹਲਕੇ ਦੀਆਂ ਬੁਨਿਆਦੀ ਢਾਂਚੇ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।


Comment As:

Comment (0)