Hindi
2e772e6c-fb27-452d-bfaf-2d8aa9e77964

ਸਿਹਤ ਵਿਭਾਗ ਵੱਲੋਂ 16 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ‘ਗਲੋਕੋਮਾ ਹਫ਼ਤਾ’-ਡਾ.ਦੁਸ਼ਯੰਦ ਯਾਦਵ

ਸਿਹਤ ਵਿਭਾਗ ਵੱਲੋਂ 16 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ‘ਗਲੋਕੋਮਾ ਹਫ਼ਤਾ’-ਡਾ.ਦੁਸ਼ਯੰਦ ਯਾਦਵ

ਸਿਹਤ ਵਿਭਾਗ ਵੱਲੋਂ 16 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਗਲੋਕੋਮਾ ਹਫ਼ਤਾ’-ਡਾ.ਦੁਸ਼ਯੰਦ ਯਾਦਵ

ਜ਼ਿਲ੍ਹਾ ਵਾਸੀ ਮੁਫਤ ਵਿੱਚ ਅੱਖਾਂ ਦੀ ਕਰਵਾ ਸਕਦੇ ਹਨ ਜਾਂਚ

ਫਾਜ਼ਿਲਕਾ 10 ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਵਿਭਾਗ ਪੰਜਾਬ ਵੱਲੋਂ 10 ਮਾਰਚ ਤੋਂ 16 ਮਾਰਚ 2024 ਤੱਕ ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਜ਼ਿਲ੍ਹਾ ਵਾਸੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਉਠਾਉਣ ਤੇ ਆਪਣੀਆਂ ਅੱਖਾਂ ਦੀ ਮੁਫਤ ਵਿੱਚ ਵੱਧ ਤੋਂ ਜਾਂਚ ਕਰਵਾਉਣ ਤਾਂ ਕਿ ਉਨ੍ਹਾਂ ਦਾ ਸਮੇਂ  ਸਿਰ  ਇਲਾਜ  ਸ਼ਰੂ  ਹੋ  ਸਕੇ

ਇਸ  ਸੰਬਧੀ ਜਾਣਕਾਰੀ ਦਿੰਦਿਆਂ ਸੀ  ਐਚ  ਸੀ  ਡੱਬਵਾਲਾ  ਕਲਾਂ  ਦੇ  ਡਾਦੁਸ਼ਯੰਤ  ਯਾਦਵ  ਨੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ (ਅੱਖਾਂ) ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ 90 ਪ੍ਰਤੀਸ਼ਤ ਮਾਮਲਿਆਂ ਵਿੱਚ ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ  ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਕਾਰਨ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ਸਾਈਲੈਂਟ ਥੀਫ’  ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਨੂੰ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ

ਉਨ੍ਹਾਂ ਦੱਸਿਆ ਕਿ “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰਪਰਿਵਾਰਕ ਇਤਿਹਾਸਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰਹਾਈ ਬਲੱਡ ਪ੍ਰੈਸ਼ਰਮਾਈਓਪੀਆਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ  ਸਕਦਾ ਹੈ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਉਹਨਾਂ  ਦੱਸੀਆਂ  ਕਿ  ਸੀ  ਐਚ  ਸੀ  ਵਿਖੇ  ਰੋਜ਼ਾਨਾ  ਕੈਂਪ  ਲਗਾਇਆ  ਜਾ  ਰਿਹਾ  ਹੈ ਲੋਕ ਇਸ ਸੁਵਿਧਾ ਦਾ ਲਾਭ ਉਠਾ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾ ਸਕਦੇ ਹਨ  ਉਨ੍ਹਾਂ ਲੋਕਾਂ ਨੂੰ ਇਸ ਹਫ਼ਤੇ ਲਗਾਏ ਜਾਣ ਵਾਲੇ ਮੁਫ਼ਤ ਜਾਂਚ ਕੈਂਪ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਗਲੋਕੋਮਾ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ  ਦਿਵੇਸ਼  ਕੁਮਾਰ  ਬਲਾਕ ਐਜੂਕੇਟਰ  ਓਫਥਲਮਿਕ  ਅਫਸਰ  ਸੰਦੀਪ  ਕੁਮਾਰ,  ਸਟਾਫ  ਨਰਸ  ਸੁਨੀਲ  ਕੁਮਾਰ  ਅਤੇ  ਰਮੇਸ਼  ਕੁਮਾਰ  ਵੀ ਹਾਜ਼ਰ ਸਨ ।


Comment As:

Comment (0)