ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਥੇੜੀ ਵਿੱਚ 50 ਲੱਖ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਥੇੜੀ ਵਿੱਚ 50 ਲੱਖ ਦੀ ਲਾਗਤ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਮਲੋਟ, 11 ਮਾਰਚ:
ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਯੋਜਨਾਵਾਂ ਤਹਿਤ ਨਵੇਂ
ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ । ਇਹਨਾਂ ਹੀ ਕੋਸ਼ਿਸਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ
ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਥੇੜੀ ਵਿੱਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ੍ਰਾਮੀਣ ਖੇਤਰਾਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਪੱਧਰ ਤੇ ਅੱਗੇ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ, ਜਿਸ ਤਹਿਤ ਪਿੰਡ ਥੇੜੀ ਵਿੱਚ ਵੀ ਨਵੇਂ ਕਾਰਜ ਕੀਤੇ ਜਾ ਰਹੇ ਹਨ।
ਇਸ ਸਮਾਗਮ ਦੌਰਾਨ ਸਰਕਲ ਇੰਚਾਰਜ ਤਰਨਪ੍ਰੀਤ ਸਿੰਘ ਸਿੱਧੂ, ਪਿੰਡ ਥੇੜੀ ਦੇ ਸਰਪੰਚ ਮਨੀ ਢਿੱਲੋਂ, ਨੰਬਰਦਾਰ ਫਕਰਸਰ, ਪੀਏ ਅਰਸ਼ ਸਿੱਧੂ, ਬਲਾਕ ਪ੍ਰਧਾਨ ਮੀਕਾ ਭੁੱਲਰ, ਪੀਏ ਸ਼ਿੰਦਰਪਾਲ, ਬੀਡੀਪੀਓ ਮਨਜੋਤ ਸਿੰਘ ਸੋਢੀ, ਜੇ.ਈ ਆਸ਼ੀਸ਼ ਮੋਂਗਾ, ਜੇਈ ਰਜਤ ਚੁੱਘ, ਪੰਚਾਇਤ ਸਕੱਤਰ ਰਾਜਾ ਸਿੰਘ, ਬਲਦੇਵ ਚੱਠਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਮੌਜੂਦ ਰਹੇ।