Hindi
IMG-20250414-WA0048

ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ.

ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

-ਕਿਹਾ, ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: 

ਫਾਜ਼ਿਲਕਾ, 14 ਅਪ੍ਰੈਲ:

ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਬੱਲੂਆਦਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਹੈ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ 'ਆਪ' ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। ਅੱਜ ਬਾਬਾ ਸਾਹਿਬ ਦੀ 134ਵੀਂ ਜਯੰਤੀ ਮੌਕੇ ਉਨ੍ਹਾਂ ਨੂੰ ਨਮਨ ਕਰਦਿਆਂ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਕਰਕੇ ਕਾਨੂੰਨੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਮੁਸ਼ਕਲ ਰਹਿਤ ਵੰਡ ਰਾਹੀਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਸ਼ਕਤ ਬਣਾਇਆ ਜਾ ਰਿਹਾ ਹੈ।

ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਮੌਕੇ ਜਾਰੀ ਬਿਆਨ ਵਿਚ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ। 

ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵਜੋਂ ਡਾ. ਅੰਬੇਡਕਰ ਦੇ ਮਿਸਾਲੀ ਯੋਗਦਾਨ ਬਾਰੇ ਗੱਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੇ ਹਰੇਕ ਲਈ ਵੋਟ ਦੇ ਬਰਾਬਰ ਅਧਿਕਾਰ ਨੂੰ ਯਕੀਨੀ ਬਣਾਉਂਦਿਆਂ ਸਾਰਿਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਸਸ਼ਕਤ ਬਣਾਇਆ। ਉਨ੍ਹਾਂ ਕਿਹਾ ਕਿ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦਾ ਸੁਪਨਾ ਉਦੋਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਅਸੀਂ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਲ ਹੋ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਦੇ ਹਾਂ।

ਡਾ. ਅੰਬੇਡਕਰ ਨੂੰ ਇੱਕ ਆਲਮੀ ਰਸੂਖ ਵਾਲਾ ਵਿਅਕਤੀ ਦੱਸਦਿਆਂ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਮਿਲੇ ਕੇ  ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਨਾ ਸਿਰਫ਼ ਸਾਡਾ ਸੰਵਿਧਾਨ ਤਿਆਰ ਕੀਤਾ ਬਲਕਿ ਆਪਣੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ ਨਾਲ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਦੀ ਨੀਂਹ ਵੀ ਰੱਖੀ।

 

ਉਨ੍ਹਾਂ  ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਇਹ ਯਕੀਨੀ ਬਣਾਇਆ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਪੁਰਾਣੀਆਂ ਸਰਕਾਰਾਂ ਵਾਂਗ ਮੁੱਖ ਮੰਤਰੀਆਂ ਦੀਆਂ ਤਸਵੀਰਾਂ ਲਾਉਣ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ।

ਵਿਧਾਇਕ ਨੇ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੀਆਂ ਗਈਆਂ ਕਈ ਪਹਿਲਕਦਮੀਆਂ ਦਾ ਵੇਰਵਾ ਵੀ ਦਿੱਤਾ, ਜਿਸ ਵਿੱਚ ਏ.ਜੀ. ਦਫ਼ਤਰ ਵਿੱਚ ਵਕੀਲਾਂ ਦੀ ਨਿਯੁਕਤੀ ‘ਚ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 58 ਅਸਾਮੀਆਂ ਦਾ ਰਾਖਵਾਂਕਰਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ, ਜਦਕਿ ਪਿਛਲੀਆਂ ਸਰਕਾਰਾਂ ਨੇ ਐਸ.ਸੀ. ਵਿਦਿਆਰਥੀਆਂ ਦੀ ਭਲਾਈ ਲਈ ਆਉਣ ਵਾਲੇ ਫੰਡਾਂ ਦੀ ਵਰਤੋਂ ਆਪਣੇ ਸੌੜੇ ਹਿੱਤ ਪੂਰਨ ਲਈ ਕੀਤੀ। ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਸਾਰੇ 5000 ਦੇ ਲਗਭਗ ਵਿਦਿਆਰਥੀਆਂ ਨੂੰ ਪਿੱਛਲੇ ਵਿੱਤੀ ਸਾਲ ਦੀ ਵਜੀਫਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। 

ਵਿਧਾਇਕ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਹਾਸ਼ੀਏ 'ਤੇ ਧੱਕੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਸ.ਸੀ. ਕਾਰਪੋਰੇਸ਼ਨ ਵੱਲੋਂ 31 ਮਾਰਚ, 2020 ਤੋਂ ਪਹਿਲਾਂ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀਆਂ-ਤੁਰਸ਼ੀਆਂ ਨਾਲ ਜੂਝ ਰਹੇ ਕਰਜ਼ਾ ਮੋੜਨ ‘ਚ ਅਸਮਰੱਥ ਪਰਿਵਾਰਾਂ ਨੂੰ ਵੱਡਾ ਲਾਭ ਮਿਲਿਆ।

-----


Comment As:

Comment (0)