ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਵਿਧਾਇਕ ਡਾ. ਸੋਹਲ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਵਿਧਾਇਕ ਡਾ. ਸੋਹਲ
ਤਰਨ ਤਾਰਨ 23 ਅਪ੍ਰੈਲ: ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿੱਧਵਾਂ, ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣ ਸਿੰਘ ਵਿਖ਼ੇ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਹਲਕਾ ਵਿਧਾਇਕ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਟੀਚਾ ਚੁੱਕੀ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਤੋਂ ਵੀ ਕਿਤੇ ਉੱਪਰ ਰੱਖਣ ਦੀ ਸੋਚ ਨਾਲ ਪੰਜਾਬ ਦੇ ਲਗਭਗ 20 ਹਜਾਰ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।ਇਸ ਮੌਕੇ ਡਿਪਟੀ ਡੀਈਓ ਪਰਮਜੀਤ ਸਿੰਘ,ਹਲਕਾ ਇੰਚਾਰਜ ਗੁਰਿੰਦਰ ਸਿੰਘ,ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਪ੍ਰਿੰਸੀਪਲ ਅਰਿੰਦਰ ਸਿੰਘ ਪੰਡੋਰੀ ਸਿੱਧਵਾਂ,ਸੈਂਟਰ ਹੈਡ ਟੀਚਰ ਬਲਰਾਜ ਸਿੰਘ,ਮਾਰਕੀਟ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ,ਮਾਰਕੀਟ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ ਝਬਾਲ,ਸਰਪੰਚ ਕਸ਼ਮੀਰ ਸਿੰਘ,ਸਰਪੰਚ ਅਰਸ਼ਦੀਪ ਸਿੰਘ ਪ੍ਰਿੰਸ ਲਾਡੀ ਤੇ ਕੋਮਲਪ੍ਰੀਤ ਸਿੰਘ ਪੀਏ ਆਦਿ ਮੌਜੂਦ ਸਨ।