ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ – ਸਹਾਇਕ ਕਮਿਸ਼ਨਰ
ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ – ਸਹਾਇਕ ਕਮਿਸ਼ਨਰ
ਵਿਸ਼ਵ ਰੈਡ ਕਰਾਸ ਦਿਵਸ ਮੌਕੇ 35 ਨੌਜਵਾਨਾਂ ਵਲੋਂ ਕੀਤਾ ਗਿਆ ਖੂਨਦਾਨ
ਅੰਮ੍ਰਿਤਸਰ 8 ਮਈ 2024:--
ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਆਯੋਜਿਤ ਕੀਤਾ ਗਿਆ । ਇਹ ਦਿਹਾੜਾ ਰੈਡ ਕਰਾਸ ਦੇ ਬਾਨੀ ਅਤੇ ਪਿਤਾਮਾ ਸਰ ਹੈਨਰੀ ਡੁਨਟ ਦੀ ਯਾਦ ਨੂੰ ਸਮਰਪਿਤ ਹੈ ।ਇਸ ਸਮਾਰੋਹ ਵਿੱਚ ਵੱਖ ਵੱਖ ਐਨ ਜੀ ਓ ਦੇ ਨੁਮਾਇੰਦਿਆਂ ਯੂਥ ਕਲੱਬਾ ਅਤੇ ਵਿਦਿਆਰਥੀਆਂ ਨੇ ਭਾਗ ਲਿਆ ।
ਇਸ ਮੌਕੇ ਤੇ ਸ਼੍ਰੀ. ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਆਏ ਹੋਏ ਮਹਿਮਾਨਾਂ, ਰੈਡ ਕਰਾਸ ਦੇ ਮੈਬਰ ਅਤੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਰੈਡ ਕਰਾਸ ਦੇ ਕੰਮਾਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਸਾਂਝੀ ਕੀਤੀ ।
ਇਸ ਮੌਕੇ ਤੇ ਮੁੱਖ ਮਹਿਮਾਨ ਮੈਡਮ. ਗੁਰਸਿਮਰਨ ਕੋਰ, ਸਹਾਇਕ ਕਮਿਸ਼ਨਰ(ਜ)-ਕਮ-ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਆਪਣੇ ਸੰਬੋਧਨ ਵਿੱਚ ਅੱਜ ਦਾ ਦਿਹਾੜਾ ਸਰ ਹੈਨਰੀ ਡੋਨੇਟ ਜੋ ਕਿ ਰੈਡ ਕਰਾਸ ਦੇ ਬਾਨੀ ਹਨ ਉਨ੍ਹਾਂ ਨੂੰ ਸਮਰਪਿਤ ਕੀਤਾ ਹੈ ਅਤੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ।ਜਿਸ ਵਿੱਚ 35 ਨੌਜਵਾਨਾਂ ਵੱਲੋ ਖੂਨਦਾਨ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਹਾੜਾ ਵਿਸ਼ਵ ਭਰ ਦੇ 191 ਮੁਲਕਾਂ ਵਿੱਚ ਬਰੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਹਾੜੇ ਦੇ ਥੀਮ “ਮਨੁੱਖਤਾ ਨੂੰ ਜਿੰਦਾ ਰੱਖਣ“ ਨੂੰ ਧਿਆਨ ਵਿੱਚ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਵਿੱਚ ਗਰੀਬਾਂ, ਬੱਚਿਆਂ, ਬਜੁਰਗਾਂ, ਮਹਿਲਾਵਾਂ, ਅਪਾਹਿਜਾਂ ਦੀ ਸੇਵਾ ਲਈ ਅੱਗੇ ਆਈਏ ਤਾਂ ਜੋ ਅਸੀ ਇੱਕ ਜਿੰਮੇਵਾਰ ਨਾਗਰਿਕ ਬਣੀਏ ਅਤੇ ਆਪਸੀ ਸਦਭਾਵ ਅਤੇ ਭਾਈਚਾਰੇ ਨੂੰ ਮਜਬੂਤ ਕਰੀਏ ।ਇਸ ਦੇ ਨਾਲ ਹੀ ਸ਼੍ਰੀ ਸੈਮਸਨ ਮਸੀਹ ਕਾਰਜਕਾਰੀ ਸਕੱਤਰ ਨੇ ਦੱਸਿਆ ਡਿਪਟੀ ਕਮਿਸ਼ਨਰ ,ਅੰਮ੍ਰਿਤਸਰ ਜਿਲ੍ਹੇ ਵਿੱਚ ਵਿਸ਼ੇਸ਼ ਰੂਪ ਵਿੱਚ ਕੈਸਰ ਪੀੜਤਾਂ, ਕਿਡਨੀ ਪੀੜਤਾਂ ਅਤੇ ਗਰੀਬ ਮਰੀਜਾਂ ਦੀ ਹਰ ਤਰ੍ਹਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੇ ਰੈਡ ਕਰਾਸ ਨੂੰ ਆਦੇਸ਼ ਦਿੱਤਾ ਹੈ ਕਿ ਬੇਸਹਾਰਾਂ, ਵਿਧਵਾਵਾਂ, ਸਪੈਸ਼ਲ ਬੱਚਿਆਂ ਦੀ ਵਿਸ਼ੇਸ਼ ਤੌਰ ਤੇ ਸਹਾਇਤਾ ਕੀਤੀ ਜਾਵੇ।
ਅੱਜ ਦੇ ਇਸ ਦਿਹਾੜੇ ਦੇ ਮੌਕੇ ਤੇ ਸ਼੍ਰੀ. ਗੁਰਦੀਪ ਸਿੰਘ ਕੰਧਾਰੀ, ਮੈਨੇਜਿੰਗ ਡਾਇਰੈਕਟਰ ਵੇਵ ਬਿਵਰੇਜ ਵੱਲੋ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ 20 ਸਿਲਾਈ ਮਸ਼ੀਨਾਂ , 5 ਟ੍ਰਾਈਸਾਈਕਲ ਅਤੇ 2 ਆਰ ਓ ਲੋੜਵੰਦਾਂ ਦੀ ਸਹਾਇਤਾ ਲਈ ਦਾਨ ਕੀਤੇ।
ਇਸ ਮੌਕੇ ਤੇ ਸ਼੍ਰੀ ਮਤੀ ਰਾਗਿਨੀ ਸ਼ਰਮਾ, ਸ਼੍ਰੀ ਮਤੀ ਦਲਬੀਰ ਕੌਰ ਨਾਗਪਾਲ ,ਮਿਸ ਜਸਬੀਰ ਕੌਰ (ਐਡਵੋਕੇਟ ) ,ਸ਼੍ਰੀ ਪੀ ਸੀ ਠਾਕੁਰ ,ਸ਼੍ਰੀ ਦੁਰਗਾ ਦਾਸ, ਸ਼੍ਰੀ ਐਸ.ਪੀ ਮੈਲੋਡੀ,ਸ਼੍ਰੀ ਬਿਕਰਮਜੀਤ ਸਿੰਘ ,ਈਵੈਟ ਮੈਨੇਜਰ, ਰੈਡ ਕਰਾਸ ਸੁਸਾਇਟੀ ਅਤੇ ਰੈਡ ਕਰਾਸ ਸਟਾਫ ਅਤੇ ਹੋਰ ਮੈਬਰ ਵੀ ਮੰਜੂਦ ਸਨ ।