Hindi
WhatsApp Image 2024-07-16 at 3

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ

                    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ।
                    ਜਿਸ ਦੌਰਾਨ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ।
                   ਇਸ ਤੋਂ ਇਲਾਵਾ ਸਕੱਤਰ ਸਾਹਿਬ ਨੇ ਸੀਨਿਅਰ ਸੀਟੀਜ਼ਨ ਅਤੇ ਮਾਪੇ ਐਕਟ, 2007 ਦੇ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਬਜੁਰਗਾਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਬੂਟਾ ਰਾਮ ਕਾਂਗੜਾ ਅਤੇ ਸਮੇਤ ਮੈਂਬਰ ਵੀ ਹਾਜਰ ਸਨ।
                  ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 


Comment As:

Comment (0)