Hindi
Gidderwindi Camp (1)

ਗਿੱਦੜਵਿੰਡੀ ਵਿਖੇ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਗਿੱਦੜਵਿੰਡੀ ਵਿਖੇ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਗਿੱਦੜਵਿੰਡੀ ਵਿਖੇ 'ਸਰਕਾਰ ਤੁਹਾਡੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਆਯੋਜਿਤ
ਵਿਧਾਇਕ ਮਾਣੂੰਕੇ ਵੱਲੋਂ ਲਾਭਪਾਤਰੀਆਂ ਨੂੰ ਮੌਕੇ 'ਤੇ ਦਸਤਾਵੇਜ਼ ਵੀ ਸੌਂਪੇ
ਲੁਧਿਆਣਾ, 20 ਅਗਸਤ (2024) - ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਲੁਧਿਆਣਾ ਦੀ ਜਗਰਾਉਂ ਸਬ-ਡਵੀਜ਼ਨ ਅਧੀਨ ਪਿੰਡ ਗਿੱਦੜਵਿੰਡੀ ਵਿਖੇ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਵੱਖ-ਵੱਖ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡਾਂ ਲਈ ਤੁਰੰਤ ਪ੍ਰਵਾਨਗੀ ਦਿੱਤੀ ਗਈ ਜਿਨ੍ਹਾਂ ਵਿੱਚ ਬੱਸੀਆਂ ਤੋਂ ਕੁੰਤੀ (57), ਭਰੋਵਾਲ ਕਲਾਂ ਦੀ ਅਮਰਜੀਤ ਕੌਰ (78), ਜਸਪਾਲ ਕੌਰ (58) ਗਾਲਿਬ ਕਲਾਂ, ਬਲਰਾਜ ਸਿੰਘ (66), ਗੁਰਮੀਤ ਕੌਰ (58), ਕੁਲਵੰਤ ਕੌਰ (59),  ਮੱਘਰ ਸਿੰਘ (67), ਮਨਪ੍ਰੀਤ ਕੌਰ (32), ਸੋਮਾ ਬਾਈ (30), ਸਵਰਨਜੀਤ ਕੌਰ (58), ਤਰਸੇਮ ਸਿੰਘ (65) ਗਿੱਦੜਵਿੰਡੀ, ਕੁਲਵੰਤ ਕੌਰ (59), ਗੋਰਸੀਆਂ ਮੱਖਣ (59), ਅਮਰਜੀਤ ਕੌਰ (67), ਹਰਨੇਕ ਸਿੰਘ (67) ਮਾਜਰੀ  ਅਤੇ ਪਰਮਜੀਤ ਕੌਰ (60) ਵਾਸੀ ਸਵੱਦੀ ਸ਼ਾਮਲ ਸਨ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਕੈਂਪ ਦਾ ਉਦਘਾਟਨ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕੀਤਾ। ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਮਨਜ਼ੂਰੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100ਫੀਸਦ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।


Comment As:

Comment (0)