ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਹਿਮ ਬੈਠਕ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਹਿਮ ਬੈਠਕ
ਕਿਹਾ, ਵਿਭਾਗੀ ਅਧਿਕਾਰੀ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਿਤ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਨ
ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024…..
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਸਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਸਵੱਛ ਭਾਰਤ ਦੇ ਕੰਮਾਂ ਵਿੱਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਅਮਿਰਿੰਦਰ ਸਿੰਘ ਮੱਲ੍ਹੀ ਅਤੇ ਐੱਸ.ਡੀ.ਐੱਮ ਜਲਾਲਾਬਾਦ ਸ. ਬਲਕਰਨ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲਾਈਬ੍ਰੇਰੀਆਂ ਬਣਾਉਣ, ਸਫਾਈ ਵਿਵਸਥਾ ਨੂੰ ਦਰੁਸਤ ਕਰਨ, ਡੋਰ ਟੂ ਡੋਰ ਕੂੜਾ ਕੁਲੈਕਸ਼ਨ, ਸ਼ਹਿਰ ਵਿੱਚ ਡਸਟਬਿਨ ਲਗਾਉਣ, ਸਟਰੀਟ ਲਾਈਟਾਂ, ਸਹਿਰ ਤੇ ਸੜਕਾਂ ਦੀ ਸਾਫ ਸਫਾਈ, ਓ.ਡੀ.ਐੱਫ ਪਲੱਸ ਮਾਡਲ ਪਿੰਡ ਬਣਾਉਣ, ਪਲਾਸਟਿਕ ਮੁਕਤ ਲਈ ਕੀਤੀਆਂ ਗਤੀਵਿਧੀਆਂ ਅਤੇ ਸੀਵਰੇਜ਼ ਆਦਿ ਚੱਲ ਰਹੇ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ ਤੇ ਜਿਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ। ਇਸ ਦੌਰਾਨ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਅਵਾਰਾ ਪਸ਼ੂਆਂ ਤੋਂ ਨਿਜ਼ਾਤ ਲਈ ਗਊਸ਼ਾਲਾਵਾਂ ਵਿੱਚ ਭੇਜੇ ਜਾ ਰਹੇ ਪਸ਼ੂਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪਸ਼ੂਆਂ ਨੂੰ ਟੈਗਿੰਗ ਆਦਿ ਕੇ ਹੀ ਲਿਆ ਜਾਵੇ ਤੇ ਇਸ ਦਾ ਪੂਰਾ ਹਿਸਾਬ ਰੱਖਿਆ ਜਾਵੇ।
ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਧਰਮਿੰਦਰ ਸਿੰਘ, ਈਓ ਨਗਰ ਕੌਂਸਲ ਜਲਾਲਾਬਾਦ ਸੁਖਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਕਾਰੀ ਹਾਜ਼ਰ ਸਨ।
ਬਾਕਸ ਵਿੱਚ ਪ੍ਰਸਤਾਵਿਤ
ਡਿਪਟੀ ਕਮਿਸ਼ਨਰ ਵੱਲੋਂ ਬਾਹਮਣੀ ਵਾਲਾ ਰੋਡ ਬਾਜ਼ਾਰ ਜਲਾਲਾਬਾਦ ਤੇ ਲੱਗੀਆਂ ਨਜ਼ਾਇਜ਼ ਦੁਕਾਨਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੀ ਕੀਤੀ ਚੈਕਿੰਗ
ਸਬੰਧਿਤ ਵਿਭਾਗਾਂ ਨੂੰ ਬਣਦੀ ਕਾਰਵਾਈ ਦੇ ਦਿੱਤੇ ਨਿਰਦੇਸ਼
ਫਾਜ਼ਿਲਕਾ 31 ਅਗਸਤ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਸਹਿਰ ਦੇ ਬਾਹਮਣੀ ਵਾਲਾ ਰੋਡ ਬਾਜ਼ਾਰ ਤੇ ਲੱਗੀਆਂ ਨਜਾਇਜ਼ ਦੁਕਾਨਾਂ ਤੇ ਰੇਹੜੀ ਫੜ੍ਹੀ ਵਾਲਿਆ ਦੀ ਚੈਕਿੰਗ ਕਰਕੇ ਸਬੰਧਿਤ ਵਿਭਾਗਾਂ ਨੂੰ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ ਸ. ਬਲਕਰਨ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਹਮਣੀ ਵਾਲਾ ਰੋਡ ਬਾਜ਼ਾਰ ਦੇ ਸੜਕਾਂ ਤੇ ਦੋਨਾਂ ਪਾਸਿਆਂ ਤੇ ਲੱਗੀਆਂ ਇਹ ਨਜਾਇਜ਼ ਦੁਕਾਨਾਂ ਤੇ ਰੇਹੜੀਆਂ ਨਾਲ ਟ੍ਰੈਫਿਕ ਦੀ ਵਿਵਸਥਾ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਦੁਕਾਨਾਂ ਦੇ ਅੰਦਰ ਹੀ ਸਮਾਨ ਵੇਚਿਆ ਜਾਵੇ ਤਾਂ ਜੋ ਟ੍ਰੈਫਿਕ ਦੀ ਸਮੱਸਿਆ ਪੈਦਾ ਨਾ ਹੋਵੇ।