Hindi
PR

ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

ਜਿਲ੍ਹਾ ਫਾਜ਼ਿਲਕਾ ਦੇ ਕੁੱਲ 106 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ

ਚਾਇਲਡ ਹੈਲਪ ਲਾਇਨ ਨੰਬਰ 1098 ਤੇ ਦਿੱਤੀ ਜਾਵੇ ਸੂਚਨਾ


ਫਾਜ਼ਿਲਕਾ 10 ਮਾਰਚ

ਹਲਕਾ ਇੰਚਾਰਜ ਅਬੋਹਰ ਸ੍ਰੀ ਅਰੁਣ ਨਾਰੰਗ ਵੱਲੋਂ ਆਪਣੇ ਦਫਤਰ ਅਬੋਹਰ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 2 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ ਹਜਾਰ ਰੁਪਏ ਮਾਲੀ ਸਹਾਇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਲੋੜਵੰਦ ਤੇ ਬੇਸਹਾਰਾ ਬਚਿਆਂ ਹਿੱਤ ਚਲਾਈ ਜਾ ਰਹੀ ਹੈ।
 

ਹਲਕਾ ਇੰਚਾਰਜ ਅਬੋਹਰ ਸ੍ਰੀ ਅਰੁਣ ਨਾਰੰਗ ਨੇ ਦੱਸਿਆ ਕਿ ਮਾਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਬੱਚਿਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਤੇ ਕਾਰਵਾਈ ਕਰਦਿਆਂ ਸਕੀਮ ਅਧੀਨ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਪੇਰੈਂਟਸਅਨਾਥਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਫਾਜ਼ਿਲਕਾ ਦੇ 106 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ।
 

ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਈ ਅਜਿਹਾ ਲੋੜਵੰਦ ਜਾਂ ਬੇ-ਸਹਾਰਾ ਬੱਚਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਹੀ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ  1098 ਤੇ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ ਜਾਂ ਸਕੀਮ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ-ਬਲਾਕਤੀਸਰੀ ਮੰਜ਼ਿਲਕਮਰਾ ਨੰ405 ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਹੋਰ ਦਫਤਰੀ ਸਟਾਫ ਅਤੇ ਪਤਵੰਤੇ ਸਜਨ ਮੌਜੂਦ ਸਨ।


Comment As:

Comment (0)