ਗੁਰਜੀਤ ਔਜਲਾ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਗੁਰਜੀਤ ਔਜਲਾ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਕਿਹਾ - ਹਰ ਪੰਜਾਬੀ ਦੇ ਦਿਲ ਚ ਰਹੇਗੀ ਊਹਨਾ ਦੀ ਯਾਦ
ਅੰਮ੍ਰਿਤਸਰ – ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਪਾਤਰ ਸਾਹਿਤ ਜਗਤ ਦੀ ਇਕ ਅਹਿਮ ਸ਼ਖਸੀਅਤ ਹੀ ਨਹੀਂ ਸਨ ਸਗੋਂ ਹਰ ਪੰਜਾਬੀ ਦੇ ਦਿਲ ਵਿਚ ਉਨ੍ਹਾਂ ਲਈ ਵਿਸ਼ੇਸ਼ ਪਿਆਰ ਸੀ। ਉਨ੍ਹਾਂ ਦਾ ਦੇਹਾਂਤ ਇਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
‘ਕਿਤ੍ਤੇ ਹੁਣ ਮੈਂ ਅਤੇ ਖੁਦਾ ਕਿਤ੍ਤੇ, ਸਾਡਾ ਦੋਹਾੰ ਦਾ ਪਤਾ ਕਿਤ੍ਥੇ, ਇਨ੍ਹਾਂ ਖ਼ੂਬਸੂਰਤ ਸਤਰਾਂ ਦੇ ਲੇਖਕ ਡਾ: ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਅਤੇ ਵਿੱਦਿਅਕ ਜਗਤ ਨੂੰ ਵੱਡਾ ਘਾਟਾ ਪਿਆ ਹੈ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸੁਰਜੀਤ ਪਾਤਰ ਨਾਲ ਉਨ੍ਹਾਂ ਦੀ ਆਖਰੀ ਮੁਲਾਕਾਤ ਰੰਗਲਾ ਪੰਜਾਬ ਦੇ ਇੱਕ ਸਮਾਗਮ ਦੌਰਾਨ ਹੋਈ ਸੀ ਜਿੱਥੇ ਉਨ੍ਹਾਂ ਨੇ ਉਨ੍ਹਾਂ ਨੂੰ ਘਰ ਆਉਣ ਦਾ ਸੱਦਾ ਵੀ ਦਿੱਤਾ ਸੀ ਪਰ ਅੱਜ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਉਹ ਪਲ ਯਾਦ ਆ ਰਹੇ ਹਨ।
ਗੁਰਜੀਤ ਸਿੰਘ ਔਜਲਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਖੁਦ ਸੁਰਜੀਤ ਸਿੰਘ ਪਾਤਰ ਦੀ ਸ਼ਾਇਰੀ ਅਤੇ ਲੇਖਣੀ ਕਲਾ ਦੇ ਪ੍ਰਸ਼ੰਸਕ ਹਨ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹਿੰਮਤ ਬਖਸ਼ੇ।