Hindi
IMG-20240515-WA0024__01

*ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ*

*ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ*

*ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ*

 

*ਏਡੀਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਐਸਡੀਐਮ ਲਾਲ ਵਿਸ਼ਵਾਸ ਵੀ ਰਹੇ ਮੌਜੂਦ*

 

*ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ*

 

*ਸਭਿਆਚਾਰਕ ਪੇਸ਼ਕਾਰੀਆਂ ਤੇ ਨੁੱਕੜ ਨਾਟਕ ਨੇ ਬੰਨ੍ਹਿਆ ਸਮਾਂ*

 

*ਅੰਮ੍ਰਿਤਸਰ*

*15/5/2024*

 

ਲੋਕ ਸਭਾ ਚੋਣਾਂ 2024 ਦੇ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਮਤਦਾਨ ਫੀਸਦ ਹਾਸਿਲ ਕਰਨ ਦੇ ਟੀਚੇ ਨਾਲ ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ਇੱਕ ਜ਼ਿਲ੍ਹਾ ਪੱਧਰੀ ਵੋਟਰ ਜਾਗੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲੇ ਦੇ ਸਵੀਪ ਚੇਅਰਪਰਸਨ ਤੇ ਈਡੀਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜੱਦਕਿ ਐੱਸਡੀਐਮ ਲਾਲ ਵਿਸ਼ਵਾਸ ਖ਼ਾਸ ਤੌਰ ਉੱਤੇ ਮੌਜੂਦ ਰਹੇ। 

 

ਇਸ ਮੌਕੇ ਮੰਚ ਤੋਂ ਸੰਬੋਧਨ ਕਰਦਿਆਂ ਏਡੀਸੀ ਨਿਕਾਸ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 70 ਫ਼ੀਸਦ ਮਤਦਾਨ ਦਾ ਟੀਚਾ ਦਿੱਤਾ ਗਿਆ ਹੈ, ਜੱਦਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜ਼ਿਲੇ ਵਿਚ ਇਸ ਟੀਚੇ ਤੋਂ ਵੱਧ ਮਤਦਾਨ ਹੋਵੇ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ 'ਤੇ ਦਿਵਿਆਂਗ ਲੋਕਾਂ ਸਣੇ ਬਜ਼ੁਰਗਾਂ ਲਈ ਲੋੜੀਂਦੀਆਂ ਸਹੂਲਤਾਂ ਦਾ ਖਾਸ ਇੰਤਜ਼ਾਮ ਕੀਤਾ ਗਿਆ ਹੈ। 

 

ਮੰਚ ਤੋਂ ਬੋਲਦਿਆਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕਾਵਾਸੀਆਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇਸ਼ਭਰ ਵਿੱਚ ਸੱਭ ਤੋਂ ਵੱਧ ਮਤਦਾਨ ਕਰਨ ਵਾਲੇ ਰਾਜਾਂ ਵਿਚ ਮੋਹਰੀ ਸੂਬਾ ਬਣ ਕੇ ਉਭਰੇ। ਉਥੇ ਹੀ ਮੰਚ ਤੋਂ ਸੰਬੋਧਨ ਕਰਦਿਆਂ ਐੱਸਡੀਐਮ ਲਾਲ ਵਿਸ਼ਵਾਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਨਾ ਸਿਰਫ ਆਪ ਵੋਟ ਪਾਉਣੀ ਚਾਹੀਦੀ ਹੈ, ਸਗੋਂ ਸਮਾਜ ਵਿੱਚ ਹੋਰਨਾਂ ਨੂੰ ਵੀ ਵੋਟਿੰਗ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਵੋਟਿੰਗ ਦੇ ਇਸ ਅਧਿਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। 

 

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿੰਗਾਰੀ, ਸਵੀਪ ਦੇ ਨੋਡਲ ਅਧਿਕਾਰੀ ਰਾਜ ਕੁਮਾਰ, ਬਰਿੰਦਰਜੀਤ ਸਿੰਘ, ਸੁਨੀਲ ਗੁਪਤਾ, ਪੰਕਜ ਕੁਮਾਰ ਸ਼ਰਮਾ, ਪੰਕਜ ਕਾਲੀਆ ਸਣੇ ਵੱਖੋ ਵੱਖ ਬੀਐੱਲਓ ਨੇ ਵੋਟਰਾਂ ਨੂੰ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਵੱਧ ਚੜ੍ਹ ਕੇ ਮਤਦਾਨ ਕਰਨ ਲਈ ਸਹੁੰ ਵੀ ਚੁਕਾਈ ਗਈ। ਇਸਦੇ ਨਾਲ ਹੀ ਕਲਾਕਾਰਾਂ ਨੇ ਆਪਣੀ ਪੇਸ਼ਕਾਰੀਆਂ ਦੇ ਜ਼ਰੀਏ ਨਾ ਸਿਰਫ ਸਮਾਂ ਬੰਨ੍ਹਿਆ, ਬਲਕਿ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਆ।

 

ਇਸ ਪ੍ਰੋਗਰਾਮ ਦੇ ਤਹਿਤ ਚਿੱਤਰ ਤੇ ਲੇਖ ਮੁਕਾਬਲੇ ਦਾ ਆਯੋਜਨ ਗਿਆ। ਲੇਖ ਮੁਕਾਬਲੇ ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਦਿਸ਼ਾ ਨੇ ਦੂਜਾ, ਸੁਖਦੀਪ ਕੌਰ ਨੇ ਤੀਜਾ ਤੇ ਰੂਚੀ ਕੁਮਾਰੀ ਨੇ ਚੌਥਾ ਸਥਾਨ ਹਾਸਿਲ ਕੀਤਾ। ਜੱਦ ਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਨੇਹਾ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ, ਹਰਲੀਨ ਕੌਰ ਨੇ ਤੀਜਾ ਤੇ ਕਾਜਲ ਨੇ ਚੌਥਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਚੋਣਾਂ ਦੇ ਥੀਮ ਉੱਤੇ ਅਧਾਰਿਤ ਇਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਜੇਤੂਆਂ ਨੂੰ ਮੌਕੇ ਉੱਤੇ ਹੀ ਸਨਮਾਨਿਤ ਗਿਆ। 

 


Comment As:

Comment (0)