ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
·ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਬਣਾਇਆ ਜਾਵੇ ਲਾਜ਼ਮੀ
·ਅਰਜ਼ੀਆਂ ਦਾ ਨਿਪਟਾਰਾ ਕਰਨ ’ਚ ਬਣਿਆ ਮੋਹਰੀ ਜ਼ਿਲ੍ਹਾ
ਬਠਿੰਡਾ, 3 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 400 ਤੋਂ ਵਧੇਰੇ ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ। ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲਾਇਨ ਤੇ ਆਫ-ਲਾਇਨ ਦੇ ਰੂਪ ਵਿੱਚ ਸੇਵਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਫਰਵਰੀ 2024 ਤੋਂ ਲੈ ਕੇ ਹੁਣ ਤੱਕ ਕੁੱਲ 2,55,018 ਅਰਜ਼ੀਆਂ ਹੋਈਆਂ ਪ੍ਰਾਪਤ ਹਨ, ਜਿਨ੍ਹਾਂ ਵਿੱਚੋਂ 2,54,860 ਅਰਜ਼ੀਆਂ ਦਾ ਹੋਇਆ ਨਿਪਟਾਰਾ ਅਤੇ 158 ਅਰਜ਼ੀਆਂ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ’ਚ ਬਠਿੰਡਾ ਜ਼ਿਲ੍ਹਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਪਹਿਲੇ ਨੰਬਰ ’ਤੇ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਹੈ ਕਿ ਇਨਾਂ ਸੇਵਾ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਬਠਿੰਡਾ ਸਮੇਤ ਮੌੜ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਤ, ਗੋਨਿਆਣਾ, ਭਗਤਾ ਭਾਈਕਾ, ਬਾਲਿਆਂਵਾਲੀ, ਨਥਾਣਾ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਸੇਵਾ ਕੇਂਦਰ ਹਫ਼ਤੇ ਦੇ ਦਿਨ 7 ਦਿਨ ਅਤੇ ਹੋਰ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਸੇਵਾ ਕੇਂਦਰ ਹਫਤੇ ’ਚ 6 ਦਿਨ ਖੁੱਲ੍ਹੇ ਰਹਿੰਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਨਵ ਜਨਮੇ ਬੱਚਿਆਂ ਦੇ ਆਧਾਰ ਕਾਰਡ ਜ਼ਰੂਰ ਬਣਾਉਣ। ਉਨਾਂ ਇਹ ਵੀ ਕਿਹਾ ਕਿ ਸ਼ਹਿਰ ਵਾਸੀ ਆਪੋਂ-ਆਪਣਾ ਆਧਾਰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ।