ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਠਿੰਡਾ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ
ਖਰਚਾ ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਮੌਜੂਦਗੀ ਚ ਹੋਇਆ ਮਿਲਾਨ
ਬਠਿੰਡਾ, 2 ਜੁਲਾਈ : ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 11-ਬਠਿੰਡਾ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਚੋਣ ਖਰਚਾ ਆਬਜ਼ਰਵਰ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਅਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਦੀ ਮੌਜੂਦਗੀ ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਖਰਚਿਆਂ ਸੰਬੰਧੀ ਤੈਨਾਤ ਨੋਡਲ ਅਫਸਰਾਂ ਵੱਲੋਂ ਦਰਜ ਕੀਤੇ ਚੋਣ ਖਰਚਾ ਸਟੇਟਮੈਂਟਾਂ ਦਾ ਮਿਲਾਨ ਕੀਤਾ ਗਿਆ।
ਇਸ ਮੌਕੇ ਡੀ.ਸੀ.ਐਫ.ਏ-ਕਮ-ਜ਼ਿਲ੍ਹਾ ਖਰਚਾ ਨਿਗਰਾਨ ਅਫਸਰ ਸ਼੍ਰੀ ਰਾਕੇਸ਼ ਸ਼ਰਮਾ, ਏ.ਸੀ.ਐਫ.ਏ ਸ਼੍ਰੀ ਵਿਕਾਸ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਈ ਸੀ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਇੱਥੇ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚੇ ਦੇ ਬਿੱਲ/ਵਾਊਚਰ ਅਤੇ ਬੈਂਕ ਸਟੇਟਮੈਂਟਾਂ, ਖਾਤੇ ਦੇ ਰਜਿਸਟਰਾਂ ਆਦਿ ਵਿੱਚ ਦਰਜ ਵੇਰਵੇ ਖਰਚਾ ਆਬਜ਼ਰਵਰ ਦੀ ਨਿਗਰਾਨੀ ਹੇਠ ਮਿਲਾਏ ਗਏ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਲਤੀਫ਼ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਨ ਕੁਮਾਰ ਸਮੇਤ ਖਰਚਾ ਨਿਗਰਾਨ ਸੈਲ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।