Hindi
edu 2

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਨਵੇਂ ਵਿੱਦਿਅਕ ਵਰ੍ਹੇ 2025-26 ਦੀ ਹੋਈ ਸ਼ੁਰੂਆਤ, ਵਿਧਾਇਕ ਫਾਜ਼ਿਲਕਾ ਨੇ ਮੁੱਖ ਮਹ

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਨਵੇਂ ਵਿੱਦਿਅਕ ਵਰ੍ਹੇ 2025-26 ਦੀ ਹੋਈ ਸ਼ੁਰੂਆਤ, ਵਿਧਾਇਕ ਫਾਜ਼ਿਲਕਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਨਵੇਂ ਵਿੱਦਿਅਕ ਵਰ੍ਹੇ 2025-26 ਦੀ ਹੋਈ ਸ਼ੁਰੂਆਤ, ਵਿਧਾਇਕ ਫਾਜ਼ਿਲਕਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ- ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ ਵਿਚ ਸਕੂਲ ਆਫ਼ ਐਮੀਨਾਂਸ ਦਾ ਹੋਣਾ ਹਲਕਾ ਨਿਵਾਸੀਆਂ ਲਈ ਮਾਣ ਵਾਲੀ ਗੱਲ

ਫਾਜ਼ਿਲਕਾ, 1 ਅਪ੍ਰੈਲ

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਨਵੇਂ ਵਿੱਦਿਅਕ ਵਰ੍ਹੇ 2025-26 ਦੀ ਸ਼ੁਰੂਆਤ ਧਾਰਮਿਕ ਸਮਾਗਮ , ਉਦਘਾਟਨ ਅਤੇ ਇਨਾਮ ਵੰਡ ਸਮਾਰੋਹ ਨਾਲ ਕੀਤੀ ਗਈ। ਇਸ ਸਮਾਗਮ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦੇ ਨਾਲ ਸਮਾਗਮ ਵਿੱਚ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਸ. ਗੁਰਚਰਨ ਸਿੰਘ ਮੁਸਾਫ਼ਿਰ, ਸਮਾਜ ਸੇਵੀ ਅਜੇ ਸਿੰਘ ਸਾਵਨਸੁੱਖਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਸ੍ਰੀ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਸਰਦਾਰ ਪਰਮਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ ਨੇ ਉਚੇਚੇ ਤੌਰ ਤੇ ਭਾਗ ਲਿਆ।

ਸਮਾਗਮ ਦੀ ਸ਼ੁਰੂਆਤ ਦੇ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਆਧੁਨਿਕ ਤਕਨੀਕ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਕੇ ਸਕੂਲਾਂ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵਧੇਰੇ ਉਚਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਵਿਚ ਸਕੂਲ ਆਫ਼ ਐਮੀਨਾਂਸ ਦੀ ਸੌਗਾਤ ਬੱਖਸ਼ੀ ਗਈ ਹੈ ਜੋ ਕਿ ਹਲਕਾ ਨਿਵਾਸੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ ਜੋ ਹਲਕੇ ਨੂੰ ਵਿਕਾਸ ਦੀ ਪ੍ਰਗਤੀ ਵੱਲ ਲਿਜਾ ਰਹੇ ਹਨ।

ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਬਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਿਥੇ ਅਨੇਕਾਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਉਥੇ ਅਧਿਆਪਕਾਂ ਨੂੰ ਤਕਨੀਕ ਯੁਗ ਵਿਚ ਸਿਖਲਾਈ ਲਈ ਵਿਦੇਸ਼ਾਂ ਤੱਕ ਭੇਜਿਆ ਗਿਆ ਹੈ ਤਾਂ ਜ਼ੋ ਨਵੀ ਤਕਨੀਕ ਦੀ ਸਿਖਲਾਈ ਹਾਸਲ ਕਰਕੇ ਅਗੇ ਬਚਿਆਂ ਨੂੰ ਗਿਆਨ ਦੀ ਵੰਡ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਿਖਿਆ ਤੇ ਸਿਹਤ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਨ ਜਿਨ੍ਹਾਂ *ਤੇ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਵਰ੍ਹੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿੱਦਿਅਕ ਤੇ ਸਹਿ- ਵਿੱਦਿਅਕ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਉਹਨਾਂ ਵੱਲੋਂ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਉਪਰੰਤ ਮੁੱਖ ਮਹਿਮਾਨ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵਿਧਾਇਕ ਫਾਜ਼ਿਲਕਾ ਅਤੇ ਉਹਨਾਂ ਦੇ ਨਾਲ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਬਾਕੀ ਮਹਿਮਾਨਾਂ ਵੱਲੋਂ ਐਮੀਨੈਂਸ ਬਲਾਕ ਦੇ ਨਵੇਂ ਗੇਟ ਅਤੇ ਨਵੇਂ ਬਣੇ ਅਤਿ ਆਧੁਨਿਕ ਸ਼੍ਰੇਣੀ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਉਪਰੰਤ ਸ਼੍ਰੀ ਵਿਕਾਸ ਡਾਗਾ ਵੱਲੋਂ ਮੁੱਖ ਮਹਿਮਾਨ,ਵਿਸ਼ੇਸ਼ ਮਹਿਮਾਨ ਅਤੇ ਬਾਕੀ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ।

ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਸ਼੍ਰੀ ਹਰੀ ਚੰਦ ਕੰਬੋਜ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈ, ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਕੂਲ ਦੇ ਵਿਕਸਿਤ ਹੋਏ ਬੁਨਿਆਦੀ ਢਾਂਚੇ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਆਏ ਹੋਏ ਸਾਰੇ ਹੀ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਵੱਲੋਂ ਸਕੂਲ ਦੀ ਬਿਹਤਰੀ ਲਈ ਕੀਤੇ ਗਏ ਕਾਰਜਾਂ ਲਈ ਮੁੱਖ ਮਹਿਮਾਨ ਦਾ ਦਿਲੀ ਸ਼ੁਕਰੀਆ ਕੀਤਾ ਗਿਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਦੀ ਝਾਕੀ ਪੇਸ਼ ਕਰਦਾ ਰੰਗਾ -ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਨਾਲ਼ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਉਹਨਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ

ਇਸ ਮੌਕੇ ਪੁੱਜੇ ਵਿਸ਼ੇਸ਼ ਮਹਿਮਾਨ ਮੈਡਮ ਖੁਸ਼ਬੂ ਚੇਅਰ ਪਰਸਨ ਖੁਸ਼ੀ ਫਾਊਂਡੇਸ਼ਨ ਵੱਲੋਂ ਆਪਣੇ ਸੰਬੋਧਨ ਵਿੱਚ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਆਪਸੀ ਭਾਈਚਾਰਕ ਸਾਂਝ ਕਾਇਮ ਕਰਨ ਅਤੇ ਸਮਾਜ ਨੂੰ ਸਿੱਖਿਅਤ ਅਤੇ ਸਿਹਤਮੰਦ ਬਣਾਉਣ ਲਈ ਖੁਸ਼ੀ ਫਾਊਂਡੇਸ਼ਨ ਦੇ ਉਪਰਾਲਿਆਂ ਦੀ ਚਰਚਾ ਕੀਤੀ ਅਤੇ ਬੱਚਿਆਂ ਨੂੰ ਇਸ ਸਬੰਧੀ ਪ੍ਰੇਰਿਤ ਕੀਤਾ । ਸਰਦਾਰ ਗੁਰਚਰਨ ਸਿੰਘ ਮੁਸਾਫਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਮਾਪਿਆਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਅਤੇ ਲਗਨ ਨਾਲ ਮੰਜਲਾਂ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਸਕੂਲ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀ ਸੁਰਿੰਦਰ ਕਾਲੜਾ, ਕਮੇਟੀ ਮੈਂਬਰਾਂ ਤੋਂ ਇਲਾਵਾ ਸ਼੍ਰੀ ਮਹਿੰਦਰ ਕੰਬੋਜ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਸਰਪੰਚ ਸਾਹਿਬਾਨ, ਵਿਦਿਆਰਥੀਆਂ ਦੇ ਮਾਪਿਆਂ ਅਤੇ ਨਗਰ ਦੇ ਪਤਵੰਤਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਸਮਾਗਮ ਦੇ ਅੰਤ ਤੇ ਗੁਰੂ ਜੀ ਦਾ ਲੰਗਰ ਵਰਤਾਇਆ ਗਿਆ। ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਸਮੂਹ ਸਟਾਫ਼ ਦੀ ਮਿਹਨਤ ਸਦ

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਨਵੇਂ ਵਿੱਦਿਅਕ ਵਰ੍ਹੇ 2025-26 ਦੀ ਹੋਈ ਸ਼ੁਰੂਆਤ, ਵਿਧਾਇਕ ਫਾਜ਼ਿਲਕਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ- ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ ਵਿਚ ਸਕੂਲ ਆਫ਼ ਐਮੀਨਾਂਸ ਦਾ ਹੋਣਾ ਹਲਕਾ ਨਿਵਾਸੀਆਂ ਲਈ ਮਾਣ ਵਾਲੀ ਗੱਲ

ਫਾਜ਼ਿਲਕਾ, 1 ਅਪ੍ਰੈਲ

ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵਿਖੇ ਨਵੇਂ ਵਿੱਦਿਅਕ ਵਰ੍ਹੇ 2025-26 ਦੀ ਸ਼ੁਰੂਆਤ ਧਾਰਮਿਕ ਸਮਾਗਮ ਉਦਘਾਟਨ ਅਤੇ ਇਨਾਮ ਵੰਡ ਸਮਾਰੋਹ ਨਾਲ ਕੀਤੀ ਗਈ। ਇਸ ਸਮਾਗਮ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।  ਉਹਨਾਂ ਦੇ ਨਾਲ ਸਮਾਗਮ ਵਿੱਚ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਸ. ਗੁਰਚਰਨ ਸਿੰਘ ਮੁਸਾਫ਼ਿਰਸਮਾਜ ਸੇਵੀ ਅਜੇ ਸਿੰਘ ਸਾਵਨਸੁੱਖਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਸ੍ਰੀ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਸਰਦਾਰ ਪਰਮਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਫਾਜ਼ਿਲਕਾ ਨੇ ਉਚੇਚੇ ਤੌਰ ਤੇ ਭਾਗ ਲਿਆ।

ਸਮਾਗਮ ਦੀ ਸ਼ੁਰੂਆਤ ਦੇ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਆਧੁਨਿਕ ਤਕਨੀਕ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਕੇ ਸਕੂਲਾਂ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵਧੇਰੇ ਉਚਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਕੇ ਵਿਚ ਸਕੂਲ ਆਫ਼ ਐਮੀਨਾਂਸ ਦੀ ਸੌਗਾਤ ਬੱਖਸ਼ੀ ਗਈ ਹੈ ਜੋ ਕਿ ਹਲਕਾ ਨਿਵਾਸੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ ਜੋ ਹਲਕੇ ਨੂੰ ਵਿਕਾਸ ਦੀ ਪ੍ਰਗਤੀ ਵੱਲ ਲਿਜਾ ਰਹੇ ਹਨ।

ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਬਚਿਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਿਥੇ ਅਨੇਕਾਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਉਥੇ ਅਧਿਆਪਕਾਂ ਨੂੰ ਤਕਨੀਕ ਯੁਗ ਵਿਚ ਸਿਖਲਾਈ ਲਈ ਵਿਦੇਸ਼ਾਂ ਤੱਕ ਭੇਜਿਆ ਗਿਆ ਹੈ ਤਾਂ ਜ਼ੋ ਨਵੀ ਤਕਨੀਕ ਦੀ ਸਿਖਲਾਈ ਹਾਸਲ ਕਰਕੇ ਅਗੇ ਬਚਿਆਂ ਨੂੰ ਗਿਆਨ ਦੀ ਵੰਡ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਿਖਿਆ ਤੇ ਸਿਹਤ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਨ ਜਿਨ੍ਹਾਂ *ਤੇ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਵਰ੍ਹੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿੱਦਿਅਕ ਤੇ ਸਹਿ- ਵਿੱਦਿਅਕ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਉਹਨਾਂ ਵੱਲੋਂ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਉਪਰੰਤ ਮੁੱਖ ਮਹਿਮਾਨ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵਿਧਾਇਕ ਫਾਜ਼ਿਲਕਾ ਅਤੇ ਉਹਨਾਂ ਦੇ ਨਾਲ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਬਾਕੀ ਮਹਿਮਾਨਾਂ ਵੱਲੋਂ ਐਮੀਨੈਂਸ ਬਲਾਕ ਦੇ ਨਵੇਂ ਗੇਟ ਅਤੇ ਨਵੇਂ ਬਣੇ ਅਤਿ ਆਧੁਨਿਕ ਸ਼੍ਰੇਣੀ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਉਪਰੰਤ ਸ਼੍ਰੀ ਵਿਕਾਸ ਡਾਗਾ ਵੱਲੋਂ ਮੁੱਖ ਮਹਿਮਾਨ,ਵਿਸ਼ੇਸ਼ ਮਹਿਮਾਨ ਅਤੇ ਬਾਕੀ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ।

ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਸ਼੍ਰੀ ਹਰੀ ਚੰਦ ਕੰਬੋਜ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਕੂਲ ਦੇ ਵਿਕਸਿਤ ਹੋਏ ਬੁਨਿਆਦੀ ਢਾਂਚੇ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਆਏ ਹੋਏ ਸਾਰੇ ਹੀ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਵੱਲੋਂ ਸਕੂਲ ਦੀ ਬਿਹਤਰੀ ਲਈ ਕੀਤੇ ਗਏ ਕਾਰਜਾਂ ਲਈ ਮੁੱਖ ਮਹਿਮਾਨ ਦਾ ਦਿਲੀ ਸ਼ੁਕਰੀਆ ਕੀਤਾ ਗਿਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਦੀ ਝਾਕੀ ਪੇਸ਼ ਕਰਦਾ ਰੰਗਾ -ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਗਿੱਧਾਭੰਗੜਾ ਅਤੇ ਕੋਰੀਓਗ੍ਰਾਫੀ ਨਾਲ਼ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਉਹਨਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ

ਇਸ ਮੌਕੇ ਪੁੱਜੇ ਵਿਸ਼ੇਸ਼ ਮਹਿਮਾਨ ਮੈਡਮ ਖੁਸ਼ਬੂ  ਚੇਅਰ ਪਰਸਨ ਖੁਸ਼ੀ ਫਾਊਂਡੇਸ਼ਨ  ਵੱਲੋਂ ਆਪਣੇ ਸੰਬੋਧਨ ਵਿੱਚ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਆਪਸੀ ਭਾਈਚਾਰਕ ਸਾਂਝ ਕਾਇਮ ਕਰਨ ਅਤੇ ਸਮਾਜ ਨੂੰ ਸਿੱਖਿਅਤ ਅਤੇ ਸਿਹਤਮੰਦ ਬਣਾਉਣ ਲਈ ਖੁਸ਼ੀ ਫਾਊਂਡੇਸ਼ਨ ਦੇ ਉਪਰਾਲਿਆਂ ਦੀ ਚਰਚਾ ਕੀਤੀ  ਅਤੇ ਬੱਚਿਆਂ ਨੂੰ ਇਸ ਸਬੰਧੀ ਪ੍ਰੇਰਿਤ ਕੀਤਾ । ਸਰਦਾਰ ਗੁਰਚਰਨ ਸਿੰਘ ਮੁਸਾਫਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਮਾਪਿਆਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਅਤੇ ਲਗਨ ਨਾਲ ਮੰਜਲਾਂ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਸਕੂਲ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀ ਸੁਰਿੰਦਰ ਕਾਲੜਾਕਮੇਟੀ ਮੈਂਬਰਾਂ ਤੋਂ ਇਲਾਵਾ ਸ਼੍ਰੀ ਮਹਿੰਦਰ ਕੰਬੋਜ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਸਰਪੰਚ ਸਾਹਿਬਾਨਵਿਦਿਆਰਥੀਆਂ ਦੇ ਮਾਪਿਆਂ ਅਤੇ ਨਗਰ ਦੇ ਪਤਵੰਤਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਸਮਾਗਮ ਦੇ ਅੰਤ ਤੇ ਗੁਰੂ ਜੀ ਦਾ ਲੰਗਰ ਵਰਤਾਇਆ ਗਿਆ। ਸਕੂਲ ਆਫ਼ ਐਮੀਨੈਂਸ ਫਾਜ਼ਿਲਕਾ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਸਮੂਹ ਸਟਾਫ਼ ਦੀ ਮਿਹਨਤ ਸਦਕਾ ਯਾਦਗਾਰ ਹੋ ਨਿਬੜਿਆ।

ਕਾ ਯਾਦਗਾਰ ਹੋ ਨਿਬੜਿਆ।

Comment As:

Comment (0)