Hindi

ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਵਿੱਚ ਸੇਮ ਦੀ ਸਮੱਸਿਆ ਦਾ ਹੋਵੇਗਾ ਖਾਤਮਾ 

ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਵਿੱਚ ਸੇਮ ਦੀ ਸਮੱਸਿਆ ਦਾ ਹੋਵੇਗਾ ਖਾਤਮਾ 

ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਵਿੱਚ ਸੇਮ ਦੀ ਸਮੱਸਿਆ ਦਾ ਹੋਵੇਗਾ ਖਾਤਮਾ 

-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸਰੋਤ ਮੰਤਰੀ ਨਾਲ ਕੀਤੀ ਬੈਠਕ 

ਫਾਜ਼ਿਲਕਾ 11 ਮਾਰਚ

 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਵਿੱਚ ਸੇਮ ਦੇ ਮੁਕੰਮਲ ਖਾਤਮੇ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਚੰਡੀਗੜ੍ਹ ਵਿਖੇ ਬੈਠਕ ਕਰਨ ਤੋਂ ਬਾਅਦ ਦਿੱਤੀ।

 ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਬਾਰੇਕਾਂ, ਖੂਹੀ ਖੇੜਾ, ਲੱਖੇਵਾਲੀ ਢਾਬ, ਖਿਉ ਵਾਲੀ ਢਾਬ ਅਤੇ ਕਬੂਲ ਸ਼ਾਹ ਖੁੱਬਣ ਦੇ 1320 ਹੈਕਟੇਅਰ ਰਕਬੇ ਵਿੱਚੋਂ ਸੇਮ ਦਾ ਖਾਤਮਾ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤੇ 7 ਕਰੋੜ 76 ਲੱਖ ਰੁਪਏ ਦਾ ਖਰਚ ਆਵੇਗਾ। ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਥੋੜੀ ਥੋੜੀ ਦੂਰ ਤੇ ਟਿਊਬੈਲ ਲਾ ਕੇ ਪਾਣੀ ਨੂੰ ਪਾਈਪਾਂ ਰਾਹੀਂ ਸੇਮ ਨਾਲਿਆਂ ਵਿੱਚ ਭੇਜਿਆ ਜਾਵੇਗਾ। ਇਸ ਤਰੀਕੇ ਨਾਲ ਸੇਮ ਦਾ ਸਥਾਈ ਹੱਲ ਹੋਵੇਗਾ ਅਤੇ ਬਰਸਾਤਾਂ ਦੌਰਾਨ ਵੀ ਸੇਮ ਦਾ ਪਾਣੀ ਉੱਪਰ ਨਹੀਂ ਆਵੇਗਾ। ਉਨਾਂ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਅਤੇ ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ।


Comment As:

Comment (0)