ਇਹ ਭਗਵੰਤ ਮਾਨ ਦੀ ਸਰਕਾਰ ਹੈ, ਜੋ ਵੀ ਸੂਬੇ ਦੇ 'ਅਮਨ ਚੈਨ ਨਾਲ ਖਿਲਵਾੜ ਕਰੇਗਾ' ਉਸਦਾ ਹਸ਼ਰ ਇਹੀ ਹੋਵੇਗਾ : ਮਲਵਿੰਦਰ ਕੰਗ
Hindi
Government of Bhagwant Mann

Government of Bhagwant Mann

ਇਹ ਭਗਵੰਤ ਮਾਨ ਦੀ ਸਰਕਾਰ ਹੈ, ਜੋ ਵੀ ਸੂਬੇ ਦੇ 'ਅਮਨ ਚੈਨ ਨਾਲ ਖਿਲਵਾੜ ਕਰੇਗਾ' ਉਸਦਾ ਹਸ਼ਰ ਇਹੀ ਹੋਵੇਗਾ : ਮਲਵਿੰਦਰ ਕੰਗ

ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਹਿੰਸਾ ਅਤੇ ਖੂਨ-ਖਰਾਬੇ ਤੋਂ ਬਿਨਾਂ ਇੰਨਾ ਵੱਡਾ ਆਪ੍ਰੇਸ਼ਨ ਸਫਲ ਰਿਹਾ - ਮਾਲਵਿੰਦਰ ਸਿੰਘ ਕੰਗ

ਬਾਦਲ ਅਤੇ ਕਾਂਗਰਸ ਸਰਕਾਰ ਦੌਰਾਨ ਹਰ ਵਾਰ ਪੁਲਿਸ ਅਪਰੇਸ਼ਨ ਦੌਰਾਨ ਭਾਰੀ ਖੂਨ ਖਰਾਬਾ ਹੋਇਆ ਅਤੇ ਨਿਰਦੋਸ਼ਾਂ 'ਤੇ ਗੋਲੀਆਂ ਚਲਾਈਆਂ ਗਈਆਂ-ਕਾਂਗਰਸ

ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜਤਾ ਸਦਕਾ ਇਸ ਆਪਰੇਸ਼ਨ ਦੌਰਾਨ ਪੰਜਾਬ ਵਿੱਚ ਕੋਈ ਹਿੰਸਾ ਨਹੀਂ ਹੋਈ ਅਤੇ ਨਾ ਹੀ ਕਿਸੇ ਨਿਰਦੋਸ਼ ਨੂੰ ਨਿਸ਼ਾਨਾ ਬਣਾਇਆ ਗਿਆ - ਕੰਗ

ਚੰਡੀਗੜ੍ਹ, 23 ਅਪ੍ਰੈਲGovernment of Bhagwant Mann: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਰੇ ਵੱਡੇ-ਵੱਡੇ ਪੁਲਸ ਆਪ੍ਰੇਸ਼ਨਾਂ 'ਚ ਖੂਨ-ਖਰਾਬਾ ਅਤੇ ਹਿੰਸਾ ਹੋਈ ਅਤੇ ਕਈ ਬੇਕਸੂਰ ਲੋਕ ਇਸ ਕਾਰਵਾਈ ਦਾ ਸ਼ਿਕਾਰ ਹੋਏ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਿਨਾਂ ਕਿਸੇ ਖ਼ੂਨ-ਖ਼ਰਾਬੇ ਜਾਂ ਹਿੰਸਾ ਦੇ ਇੰਨੇ ਵੱਡੇ ਆਪ੍ਰੇਸ਼ਨ ਨੂੰ ਸਫ਼ਲਤਾ ਮਿਲੀ ਹੈ।

ਐਤਵਾਰ ਨੂੰ ਪਾਰਟੀ ਹੈੱਡਕੁਆਰਟਰ 'ਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਪਿਛਲੀਆਂ ਸਰਕਾਰਾਂ ਦੌਰਾਨ ਪੁਲਸ ਕਾਰਵਾਈਆਂ 'ਚ ਹਿੰਸਾ ਦੀਆਂ ਕਈ ਉਦਾਹਰਣਾਂ ਪੇਸ਼ ਕੀਤੀਆਂ। ਉਨ੍ਹਾਂ ਨੇ 1978 ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਪਹਿਲੀ ਵਾਰ ਮੁੱਖ ਮੰਤਰੀ ਬਣਨ ਵੇਲੇ ਅੰਮ੍ਰਿਤਸਰ ਵਿੱਚ ਹੋਏ ਪੁਲੀਸ ਆਪ੍ਰੇਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਆਪ੍ਰੇਸ਼ਨ ਵਿੱਚ ਕਈ ਬੇਕਸੂਰ ਨੌਜਵਾਨਾਂ ਦੀਆਂ ਜਾਨਾਂ ਗਈਆਂ ਸਨ। ਜੇਕਰ ਉਸ ਸਮੇਂ ਦੀ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਸਮਝ ਕੇ ਸਹੀ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਨੌਜਵਾਨਾਂ ਦੀ ਜਾਨ ਬਚਾਈ ਜਾ ਸਕਦੀ ਸੀ।

ਉਨ੍ਹਾਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਕੀਤੀ ਕੇਂਦਰੀ ਪੁਲਿਸ ਕਾਰਵਾਈ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਉਸ ਸਮੇਂ ਪੰਜਾਬ ਵਿੱਚ ਵੱਡੇ ਪੱਧਰ 'ਤੇ ਹਿੰਸਾ ਅਤੇ ਖੂਨ-ਖਰਾਬਾ ਕੀਤਾ ਸੀ। ਇਸੇ ਤਰ੍ਹਾਂ 1986 ਵਿੱਚ ਵੀ ਨਕੋਦਰ ਕਾਂਡ ਹੋਇਆ ਸੀ। ਜਿਸ ਵਿਚ ਵੀ ਭਾਰੀ ਖੂਨ ਖਰਾਬਾ ਹੋਇਆ ਅਤੇ ਹਿੰਸਾ ਹੋਈ ਸੀ।

2009 ਵਿਚ ਲੁਧਿਆਣਾ ਅਤੇ ਜਲੰਧਰ ਵਿਚ ਵੀ ਪੁਲਿਸ ਕਾਰਵਾਈ ਵਿਚ ਭਾਰੀ ਖੂਨ-ਖਰਾਬਾ ਹੋਇਆ ਅਤੇ ਕਈ ਬੇਕਸੂਰ ਲੋਕ ਮਾਰੇ ਗਏ। ਫਿਰ 2012 ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਵਿਰੋਧ ਵਿੱਚ ਭਾਰੀ ਹਿੰਸਾ ਹੋਈ ਸੀ।

ਪਰ ਜਦੋਂ ਤੋਂ ਪੰਜਾਬ ਵਿੱਚ ‘ਆਪ ਦੀ ਸਰਕਾਰ ਆਈ ਹੈ, ਪੰਜਾਬ ਪੁਲਿਸ ਦੀ ਕਾਰਵਾਈ ਵਿੱਚ ਇੱਕ ਵੀ ਬੇਕਸੂਰ ਵਿਅਕਤੀ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ। ਭਾਵੇਂ ਉਹ ਪਟਿਆਲੇ ਦਾ ਮਾਹੌਲ ਖਰਾਬ ਕਰਨ ਦੀ ਘਟਨਾ ਹੋਵੇ ਜਾਂ ਅਜਨਾਲਾ ਦੀ ਘਟਨਾ। ਪੰਜਾਬ ਪੁਲਿਸ ਨੇ ਇਹ ਕਾਰਵਾਈ ਆਮ ਲੋਕਾਂ ਜਾਂ ਨਿਰਦੋਸ਼ਾਂ ਨੂੰ ਨੁਕਸਾਨ ਪਹੁੰਚਾਏ ਬਿਨਾਂ ਕੀਤੀ ਹੈ।

ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੁਸਤੈਦੀ ਅਤੇ ਸੰਜੀਦਗੀ ਸਦਕਾ ਪੰਜਾਬ ਵਿੱਚ ਪਿਛਲੇ ਡੇਢ ਮਹੀਨੇ ਦੌਰਾਨ ਕੋਈ ਹਿੰਸਾ ਨਹੀਂ ਹੋਈ ਅਤੇ ਨਾ ਹੀ ਕਿਸੇ 'ਤੇ ਗੋਲੀ ਚੱਲੀ ਹੈ। ਮਾਨਯੋਗ ਸਰਕਾਰ ਨੇ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ।

ਅੱਜ ਭਾਵੇਂ ਅੰਮ੍ਰਿਤਪਾਲ ਸਿੰਘ ਨੂੰ ਗੁਰਦੁਆਰਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਉਸਦੀ ਇਹ ਗ੍ਰਿਫ਼ਤਾਰੀ ਬਿਨਾਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏ ਅਤੇ ਆਮ ਲੋਕਾਂ ਨੂੰ ਕੋਈ ਨੁਕਸਾਨ ਪਹੁੰਚਾਏ ਕੀਤੀ ਗਈ ਹੈ।

ਇਸ ਨੂੰ ਪੜ੍ਹੋ:

ਭਾਰਤ ਰਤਨ ਡਾਕਟਰ ਅੰਬੇਦਕਰ ਦੇ ਜਨਮ ਦਿਹਾੜੇ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ 'ਆਪ' ਪੰਜਾਬ ਹਰਚੰਦ ਸਿੰਘ ਬਰਸਟ ਨੇ ਦਿੱਤੀ ਸ਼ਰਧਾਂਜਲੀ

ਜਲੰਧਰ ਰੀਟੇਲ ਕੈਮਿਸਟ ਐਸੋਸੀਏਸ਼ਨ ਵਲੋਂ 'ਆਪ' ਨੂੰ ਸਮਰਥਨ ਦੇਣ ਦਾ ਐਲਾਨ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਕੇਜਰੀਵਾਲ ਨੇ ਕਿਹਾ- 'ਆਪ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਹੈ ਵਚਨਬੱਧ


Comment As:

Comment (0)