ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਵਿਖੇ ਮੀਟਿੰਗ ਕੀਤੀ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਵਿਖੇ ਮੀਟਿੰਗ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜਨਵਰੀ, 2025: ਸ੍ਰੀ ਦੀਪਕ ਪਾਰਿਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ ਦੀ ਲੜੀ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ, ਟੈ੍ਫਿਕ, ਕਰਨੈਲ ਸਿੰਘ, ਵੱਲੋਂ ਅੱਜ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਥਾਣਾ ਮੁੱਲਾਪੁਰ, ਤਹਿਸੀਲ ਖਰੜ੍ਹ, ਜਿਲ੍ਹਾ ਐਸ ਏ ਐਸ ਨਗਰ ਵਿਖੇ ਲੋਕਾਂ ਦੀਆ ਸਮੱਸਿਆਵਾਂ ਸੁਣਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਜਨਤਕ ਸ਼ਿਕਾਇਤਾਂ ਦੀ ਆਵਾਜ ਉਠਾਉਣ, ਸਥਾਨਕ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੁਲਿਸ ਅਤੇ ਨਾਗਰਿਕਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਨੂੰ ਮਜਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਹੀ ਪਬਲਿਕ ਨੂੰ ਸਾਈਬਰ ਕ੍ਰਾਇਮ ਕੇਸਾਂ ਅਤੇ ਟੈ੍ਰਫਿਕ ਨਿਯਮਾ ਸਬੰਧੀ ਵੀ ਜਾਗਰੂਕ ਕੀਤਾ ਗਿਆ। ਲੋਕਾਂ ਨੂੰ ਅਪੀਲ ਕੀਤੀ ਗਈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਦਿਓ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਇਸਦੇ ਨਾਲ ਹੀ ਪਬਲਿਕ ਨੂੰ ਸਰਕਾਰ ਦੁਆਰਾ ਚਲਾਈ ਗਈ Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀ ਆਪਣੀ ਕੋਈ ਫਲੈਟ ਜਾਂ ਮਕਾਨ ਕਿਰਾਏ ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜਰੂਰ ਕਰਵਾਓ। ਇਸ ਮੌਕੇ ਤੇ ਪਿੰਡ ਵਾਸੀਆਨ ਸਰਪੰਚ ਪਿੰਡ ਸਿਸਵਾਂ ਸੰਜੀਵ ਕੁਮਾਰ, ਸਾਬਕਾ ਸਰਪੰਚ ਪਿੰਡ ਸਿਸਵਾਂ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਗਰੂਪ ਸਿੰਘ, ਸੁਰਿੰਦਰ ਸਿੰਘ, ਸਰਪੰਚ ਪਿੰਡ ਹੁਸ਼ਿਆਰਪੁਰ ਬਹਾਦਰ ਸਿੰਘ, ਸਾਬਕਾ ਸਰਪੰਚ ਪਿੰਡ ਹੁਸ਼ਿਆਰਪੁਰ ਸੌਦਾਗਰ ਸਿੰਘ, ਮੈਂਬਰ ਪੰਚਾਇਤ ਜਗਤਾਰ ਸਿੰਘ, ਮੱਖਣ ਸਿੰਘ, ਸਰਪੰਚ ਪਿੰਡ ਮਾਜਰਾ ਸਤਨਾਮ ਸਿੰਘ, ਮੈਂਬਰ ਪੰਚਾਇਤ ਬਲਵਿੰਦਰ ਕੌਰ, ਮੈਂਬਰ ਪੰਚਾਇਤ ਪਰਵਿੰਦਰ ਕੌਰ, ਮੈਂਬਰ ਪੰਚਾਇਤ ਕਾਕਾ ਸਿੰਘ, ਮੈਂਬਰ ਪੰਚਾਇਤ ਤਰਸੇਮ ਸਿੰਘ, ਸਾਬਕਾ ਸਰਪੰਚ ਪਿੰਡ ਮਾਜਰਾ ਗਿਆਨ ਸਿੰਘ ਆਦਿ ਨੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਇਸ ਮੁਹਿਮ ਦਾ ਅਤੇ ਡੀ.ਐਸ.ਪੀ ਟ੍ਰੈਫਿਕ ਦਾ ਇਹ ਪਬਲਿਕ ਮੀਟਿੰਗ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਐਸ.ਐਸ.ਪੀ ਮੋਹਾਲੀ ਵੱਲੋਂ ਜੋ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਦੀਆ ਦੁੱਖ ਤਕਲੀਫਾਂ ਸੁਣ ਕੇ ਉਹਨਾਂ ਦਾ ਨਿਪਟਾਰਾ ਕਰਨ ਸਬੰਧੀ ਜੋ ਮੁਹਿਮ ਚਲਾਈ ਗਈ ਹੈ, ਇਹ ਬਹੁਤ ਹੀ ਸ਼ਲਾਗਾਯੁਗ ਕੱਦਮ ਹੈ। ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟੈ੍ਰਫਿਕ ਨੇ ਅੰਤ ਵਿੱਚ ਸਾਰੀ ਪਬਲਿਕ ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਦੀਆ ਦੁੱਖ ਤਕਲੀਫਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।