Hindi

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 2 ਲੱਖ 50 ਹਜ਼ਾਰ ਬੂਟੇ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 2 ਲੱਖ 50 ਹਜ਼ਾਰ ਬੂਟੇ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 2 ਲੱਖ 50 ਹਜ਼ਾਰ ਬੂਟੇ

ਫਾਜ਼ਿਲਕਾ 22 ਜੁਲਾਈ 2024…

        ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਆਈ..ਐੱਸ ਦੇ ਦਿਸ਼ਾ ਨਿਰਦੇਸ਼ਾਂ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ 2 ਲੱਖ 50 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ

 ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਹ ਬੂਟੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਗਨਰੇਗਾ ਦੇ ਸਹਿਯੋਗ ਨਾਲ ਲਗਾਏ ਜਾਣਗੇ  ਇਸ ਤੋਂ ਇਲਾਵਾ ਪਿੰਡਾਂ ਦੇ ਲੋਕ ਵੀ ਆਪਣੇ ਘਰਾਂਆਸ ਪਾਸ ਗਲੀ ਮੁਹੱਲਿਆਂ ਅਤੇ ਖੇਤਾਂ ਵਿੱਚ ਬੂਟੇ ਲਗਾਉਣਗੇ

        ਉਨ੍ਹਾਂ ਦੱਸਿਆ ਕਿ 58 ਗ੍ਰਾਮ ਸੇਵਕਾਂ ਵੱਲੋਂ ਜ਼ਿਲ੍ਹੇ ਵਿੱਚ 1 ਲੱਖ 16 ਹਜ਼ਾਰ ਬੂਟੇ ਲਗਾਏ ਜਾਣਗੇਇਸ ਪ੍ਰਕਾਰ ਹਰੇਕ ਗ੍ਰਾਮ ਸੇਵਕ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ 2 ਹਜ਼ਾਰ ਬੂਟੇ ਲਗਾਵੇਗਾ ਇਸੇ ਤਰ੍ਹਾਂ ਹੀ .ਪੀ. ਵੱਲੋਂ ਜ਼ਿਲ੍ਹੇ ਵਿੱਚ 5 ਹਜਾਰ ਬੂਟੇ ਲਗਾਏ ਜਾਣਗੇ

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 3 ਬੀਡੀਓਜ਼ ਆਪਣੇ ਆਪਣੇ ਬਲਾਕਾਂ ਦੇ ਅਧੀਨ ਆਉਂਦੇ ਪਿੰਡਾਂ ਵਿੱਚ 30 ਹਜ਼ਾਰ ਬੂਟੇ ਲਗਾਉਣਗੇਇਸੇ ਤਰ੍ਹਾਂ ਹਰੇਕ ਬੀਡੀਓਜ਼ 10 ਹਜ਼ਾਰ ਬੂਟੇ ਲਗਾਵੇਗਾ  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਦੇ ਲੋਕਾਂ ਨੂੰ ਵੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਵਧਦੀ ਗਰਮੀ ਦੀ ਤਪਸ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਹਰੇਕ ਵਿਅਕਤੀ ਆਪਣੇ ਘਰਖੇਤ ਅਤੇ ਆਸ ਪਾਸ ਗਲੀਮੁਹੱਲੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ

ਵਧੇਰੇ ਜਾਣਕਾਰੀ ਦਿੰਦਿਆਂ ਨੋਡਲ ਅਫਸਰ ਨਰੇਗਾ ਵਿਪਨ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ ਬੂਟਿਆਂ ਦੀ ਸਾਂਭ-ਸੰਭਾਲ ਨਰੇਗਾ ਵਿਭਾਗ ਵੱਲੋਂ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਗਾਏ ਜਾ ਰਹੇ 200 ਬੂਟਿਆਂ ਦੇ ਹਿਸਾਬ ਨਾਲ ਨਰੇਗਾ ਵੱਲੋਂ 1 ਨਰੇਗਾ ਲੇਬਰ ਤੈਨਾਤ ਕੀਤਾ ਗਿਆ ਹੈ ਜੋ ਕਿ ਬੂਟਿਆਂ ਦੀ ਸਹੀ ਸਾਂਭ ਸੰਭਾਲ ਕਰੇਗਾ


Comment As:

Comment (0)