Journalist NS Parwana
ਚੰਡੀਗੜ੍ਹ, 7 ਜਨਵਰੀ: Journalist NS Parwana: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ. ਸੰਧਵਾਂ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤਾ ਹੈ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸ੍ਰੀ ਐਨ ਐਸ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਪਰਵਾਨਾ ਨੇ ਰੋਜ਼ਾਨਾ ਅਜੀਤ ਸਮੇਂ ਵੱਖ ਵੱਖ ਅਖ਼ਬਾਰਾਂ ਵਿੱਚ ਆਪਣੀ ਭੂਮਿਕਾ ਨਿਭਾਈ ਹੈ।
ਇਸ ਨੂੰ ਪੜ੍ਹੋ:
ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ