Hindi

ਯੁੱਧ ਨਸ਼ਿਆਂ ਵਿਰੁੱਧ 2.0’: ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7

ਯੁੱਧ ਨਸ਼ਿਆਂ ਵਿਰੁੱਧ 2.0’: ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

ਯੁੱਧ ਨਸ਼ਿਆਂ ਵਿਰੁੱਧ 2.0’: ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਨਸ਼ਿਆਂ ਦੇ ਮੁੱਖ ਹੌਟਸਪੌਟਸ ‘ਤੇ ਕਾਰਵਾਈ ਵਿੱਚ ਐਸ.ਐਸ.ਪੀ. ਮੋਹਾਲੀ ਨਾਲ ਨਿੱਜੀ ਤੌਰ ‘ਤੇ ਸ਼ਾਮਲ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪੰਜਾਬ ਪੁਲਿਸ ਨੇ 29 ਦਿਨਾਂ ਅੰਦਰ 4484 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2669 ਐਫਆਈਆਰ ਦਰਜ ਕੀਤੀਆਂ; 169 ਕਿਲੋ ਹੈਰੋਇਨ, 88 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 29 ਮਾਰਚ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਾਰੀ ਮੁਹਿੰਮ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਡਰੱਗ ਹੌਟਸਪੌਟਸ, ਜਿੱਥੇ ਨਸ਼ਿਆਂ ਅਤੇ ਆਦਤ ਪਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਹੁੰਦੀ ਹੈ, 'ਤੇ ਇੱਕ ਵਿਸ਼ਾਲ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਇਆ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਇਹ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

ਦਿਨ ਭਰ ਚੱਲੇ ਇਸ ਅਭਿਆਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ  428 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ ਕੀਤੀ ਹੈ ਜਿਸ ਤਹਿਤ 217 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 157 ਐਫਆਈਆਰ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 7.7 ਕਿਲੋ ਹੈਰੋਇਨ, 500 ਕਿਲੋ ਗਾਂਜਾ, 10992 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.17 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਸ਼ਿਆਂ ਦੇ ਹੌਟਸਪੌਟਸ ‘ਤੇ ਕਾਰਵਾਈ ਕਰਨ ਲਈ ਨਿੱਜੀ ਤੌਰ 'ਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਹਾਲੀ ਦੀਪਕ ਪਾਰੀਕ ਨਾਲ ਮੌਜੂਦ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ਵਿੱਚ 4484 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 2669 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਨਸ਼ਾ ਤਸਕਰਾਂ ਦੇ ਕਬਜ਼ੇ ’ਚੋ 169.5 ਕਿਲੋਗ੍ਰਾਮ ਹੈਰੋਇਨ, 88 ਕਿਲੋਗ੍ਰਾਮ ਅਫੀਮ, 20.5 ਕੁਇੰਟਲ ਭੁੱਕੀ, 8.64 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 1 ਕਿਲੋ ਆਈਸੀਈ ਅਤੇ 5.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਪਹਿਲਾਂ ਹੀ ਸਾਰੇ ਸੀਪੀ/ਐਸਐਸਪੀ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਸਪਲਾਇਰਾਂ/ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਪੈਸ਼ਲ ਡੀਜੀਪੀ ਨੇ ਦੁਹਰਾਇਆ ਕਿ ਇਹ ਇੱਕ ਨਿਰੰਤਰ ਜੰਗ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਨਰਮੀ ਅਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਅਸੀਂ ਉਦੋਂ ਤੱਕ ਇਸ ਖ਼ਤਰੇ ਦੀਆਂ ਜੜ੍ਹਾਂ ਪੁੱਟਣ ਲਈ ਬਜਿੱਦ ਰਹਾਂਗੇ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

ਫੀਲਡ ਵਿੱਚ ਜਾਣ ਵਾਲੇ ਹੋਰ ਅਧਿਕਾਰੀਆਂ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਪੀਐਸਪੀਸੀਐਲ ਡਾ. ਜਿਤੇਂਦਰ ਜੈਨ, ਏਡੀਜੀਪੀ ਅਨੀਤਾ ਪੁੰਜ, ਏਡੀਜੀਪੀ ਤਕਨੀਕੀ ਸਹਾਇਤਾ ਸੇਵਾਵਾਂ (ਟੀਐਸਐਸ) ਰਾਮ ਸਿੰਘ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ, ਏਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ ਅਤੇ ਏਡੀਜੀਪੀ ਸਟੇਟ ਆਰਮਡ ਫੋਰਸਿਜ਼ ਐਮਐਫ ਫਾਰੂਕੀ ਸ਼ਾਮਲ ਹਨ।

ਦੱਸਣਯੋਗ ਹੈ ਕਿ  ਰਾਜ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ  ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ।


Comment As:

Comment (0)