ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ
-ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ
ਫ਼ਰੀਦਕੋਟ 18 ਜੂਨ (2024) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਲਾਭ ਲਿਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਫ਼ਰੀਦਕੋਟ ਜ਼ਿਲੇ ਦੇ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਗਾ ਸਕੂਲ ਫਰੀਦਕੋਟ ਦੇ ਨਾਲ ਹੀ ਸਾਦਿਕ, ਕੋਟਕਪੂਰਾ ਅਤੇ ਜੈਤੋ ਵਿੱਚ ਵੀ ਹਨ। ਉਨ੍ਹਾਂ ਕਿਹਾ ਕਿ ਲੋਕ ਯੋਗਸ਼ਾਲਾ ਦਾ ਲਾਹਾ ਲੈਣ ਲਈ ਟੋਲ ਫਰੀ ਨੰਬਰ 76694-00500 'ਤੇ ਕਾਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਲਾਗਇਨ ਕਰ ਸਕਦੇ ਹਨ।
ਜ਼ਿਲ੍ਹਾ ਕੋਆਰਡੀਨੇਟਰ ਮੋਹਿਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਲੋਕਾਂ ਨੂੰ ਕਾਫੀ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਤੌਰ ’ਤੇ ਫਰੀਦਕੋਟ, ਕੋਟਕਪੂਰਾ, ਜੈਤੋ ਅਤੇ ਸਾਦਿਕ ਵਿੱਚ ਕਲਾਸਾਂ ਚੱਲ ਰਹੀਆਂ ਹਨ। ਫਰੀਦਕੋਟ ਸ਼ਹਿਰ ਵਿੱਚ ਕੁੱਲ 55 ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ । ਇਹ ਕਲਾਸਾਂ ਸਵੇਰੇ 4:50 ਵਜੇ ਸ਼ੁਰੂ ਹੋ ਕੇ ਸਵੇਰੇ 10 ਵਜੇ ਤੱਕ ਚੱਲਦੀਆਂ ਹਨ ਅਤੇ ਦੁਪਹਿਰ 3:30 ਵਜੇ ਤੋਂ ਰਾਤ 8:20 ਵਜੇ ਤੱਕ ਚੱਲਦੀਆਂ ਹਨ।
ਉਨ੍ਹਾਂ ਦੱਸਿਆਂ ਕਿ ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ । ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।